ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਫਸਲਾਂ ਦੇ ਡਿਜੀਟਲ ਸਰਵੇਖਣ ਲਈ ਛੇ ਰਾਜਾਂ- ਅਸਾਮ, ਗੁਜਰਾਤ, ਮੱਧ ਪ੍ਰਦੇਸ਼, ਉੜੀਸਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਇਸ ਸਮਝੌਤਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਲਾਈ ਗਈ ਵਰਕਸ਼ਾਪ ਦੌਰਾਨ ਕੀਤਾ ਗਿਆ ਜਿਸ ਵਿੱਚ ਫਸਲਾਂ ਦੇ ਡਿਜੀਟਲ ਸਰਵੇਖਣ ਬਾਰੇ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਫਸਲਾਂ ਦੇ ਡਿਜੀਟਲ ਸਰਵੇਖਣ ਲਈ ਵੈੱਬ ਪੋਰਟਲ ਤੇ ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤਾ ਗਿਆ। -ਪੀਟੀਆਈ