ਖੇਤੀ ਕਾਨੂੰਨ: ਕਿਸਾਨਾਂ ਵੱਲੋਂ 26 ਜਨਵਰੀ ਦੀ ਤਿਆਰੀ ਖਿੱਚਣ ਦਾ ਹੋਕਾ

ਖੇਤੀ ਕਾਨੂੰਨ: ਕਿਸਾਨਾਂ ਵੱਲੋਂ 26 ਜਨਵਰੀ ਦੀ ਤਿਆਰੀ ਖਿੱਚਣ ਦਾ ਹੋਕਾ

ਨਵੀਂ ਦਿੱਲੀ ’ਚ ਸਿੰਘੂ ਬਾਰਡਰ ’ਤੇ ਇਕ ਕਿਸਾਨ ਫੁਰਸਤ ਦੇ ਪਲਾਂ ਦੌਰਾਨ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਜਨਵਰੀ

ਦਿੱਲੀ ਦੇ ਚਾਰ ਮੁੱਖ ਮਾਰਗਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਲੜੀਵਾਰ ਭੁੱਖ ਹੜਤਾਲਾਂ ’ਚ ਹੁਣ 11 ਤੋਂ ਵੱਧ ਕਿਸਾਨਾਂ ਜਾਂ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ਦੇ ਮੋਰਚੇ ਵਿੱਚ ਅੱਜ 20 ਤੋਂ ਵੱਧ ਵਿਅਕਤੀਆਂ ਨੇ ਲੜੀਵਾਰ ਭੁੱਖ ਹੜਤਾਲ ਵਿੱਚ ਸ਼ਾਮਲ ਹੋ ਕੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ। ਇਸੇ ਤਰ੍ਹਾਂ ਟਿਕਰੀ ਬਾਰਡਰ ’ਤੇ 11 ਕਿਸਾਨਾਂ ਨੇ ਅੱਜ ਭੁੱਖ ਹੜਤਾਲ ਵਿੱਚ ਸ਼ਾਮਲ ਹੋ ਕੇ ਕਿਸਾਨ ਏਕਤਾ ਦਾ ਮੁਜ਼ਾਹਰਾ ਕੀਤਾ ਕਿਉਂਕਿ ਇਨ੍ਹਾਂ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹਨ। ਬੁਲਾਰਿਆਂ ਨੇ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਕੀਤੀ ਅਤੇ 26 ਜਨਵਰੀ ਦੇ ਮਾਰਚ ਲਈ ਤਿਆਰੀ ਖਿੱਚਣ ਦਾ ਹੋਕਾ ਦਿੱਤਾ। ਪਲਵਲ ’ਚ ਇਕੱਠੇ ਹੋਏ ਕਿਸਾਨਾਂ ਨੇ ਲੋਹੜੀ ਬਾਲੀ ਅਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ। ਇੱੱਥੇ ਸਥਾਨਕ ਕਿਸਾਨਾਂ ਵੱਲੋਂ ਵੀ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਸਾਥ ਦਿੱਤਾ ਗਿਆ। ਪਲਵਲ ਅਤੇ ਫਰੀਦਾਬਾਦ ਦੇ ਵੱਖ-ਵੱਖ ਗੁਰਦੁਆਰਿਆਂ ਦੇ ਅਹੁਦੇਦਾਰ ਵੀ ਧਰਨੇ ਨੂੰ ਹਮਾਇਤ ਦੇ ਚੁੱਕੇ ਹਨ। ਗਾਜ਼ੀਪੁਰ ਵਿੱਚ ਕਿਸਾਨਾਂ ਨੇ ਲੋਹੜੀ ਦੇ ਰੂਪ ਵਿੱਚ ਖੇਤੀ ਕਾਨੂੰਨਾਂ ਦੇ ਭੁੱਗੇ ਸਾੜੇ। ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਤੋਂ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All