ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਨਵੀਂ ਦਿੱਲੀ, 21 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਖੇਤੀ ਬਿੱਲਾਂ ਨੂੰ 21ਵੀਂ ਸਦੀ ਦੇ ਭਾਰਤ ਦੀ ਲੋੜ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਖੇਤੀ ਸੁਧਾਰ ਬਿੱਲ ਖੇਤੀ ‘ਮੰਡੀਆਂ’ ਦੇ ਖਿਲਾਫ਼ ਨਹੀਂ ਹਨ ਅਤੇ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਪਹਿਲਾਂ ਵਾਂਗ ਜਾਰੀ ਰਹੇਗੀ। ਸ੍ਰੀ ਮੋਦੀ ਬਿਹਾਰ ਨਾਲ ਸਬੰਧਤ ਕਈ ਪ੍ਰਾਜੈਕਟਾਂ ਦੇ ਉਦਘਾਟਨ ਮੌਕੇ ਬੋਲ ਰਹੇ ਸਨ। ਇਸ ਦੌਰਾਨ ਪੀਐੱਮਓ ਨੇ ਇਕ ਟਵੀਟ ਜਾਰੀ ਕੀਤਾ ਹੈ, ਜਿਸ ਪ੍ਰਧਾਨ ਮੰਤਰੀ ਨੇ ਕਿਹਾ, ‘ਖੇਤੀ ਖੇਤਰ ਵਿੱਚ ਇਨ੍ਹਾਂ ਇਤਿਹਾਸਕ ਤਬਦੀਲੀਆਂ ਮਗਰੋਂ ਕੁਝ ਲੋਕਾਂ ਨੂੰ ਆਪਣੇ ਹੱਥੋਂ ਕੰਟਰੋਲ ਖੁਸਦਾ ਵਿਖਾਈ ਦੇ ਰਿਹਾ ਹੈ। ਇਸ ਲਈ ਇਹ ਲੋਕ ਹੁਣ ਐੱਮਐੱਸਪੀ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਰਾਹ ਪਏ ਹੋਏ ਹਨ। ਇਹ ਉਹੀ ਲੋਕ ਹਨ, ਜੋ ਪਿਛਲੇ ਲੰਮੇ ਸਮੇਂ ਤੋਂ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਆਪਣੇ ਪੈਰਾਂ ਹੇਠ ਦਬਾ ਕੇ ਬੈਠੇ ਹਨ।’

ਬਿਹਾਰ ਅਸੈਂਬਲੀ ਚੋਣਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 14,258 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 9 ਕੌਮੀ ਮਾਰਗਾਂ ਨਾਲ ਸਬੰਧਤ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਬਿਹਾਰ ਦੇ ਸਾਰੇ 45,945 ਪਿੰਡਾਂ ਨੂੰ ਇੰਟਰਨੈੱਟ ਨਾਲ ਜੋੜਨ ਲਈ ਆਪਟੀਕਲ ਫਾਈਬਰ ਇੰਟਰਨੈੱਟ ਸੇਵਾਵਾਂ ਦਾ ਵੀ ਉਦਘਾਟਨ ਕੀਤਾ। ਵਰਚੁਅਲ ਕਾਨਫਰੰਸ ਰਾਹੀਂ ਰੱਖੇ ਇਨ੍ਹਾਂ ਨੀਂਹ ਪੱਥਰਾਂ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਬਿਹਾਰ ਦੀ ਵਿਕਾਸ ਯਾਤਰਾ ਲਈ ਇਕ ਹੋਰ ਅਹਿਮ ਦਿਨ ਹੈ। ਇਸ ਮੌਕੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ, ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਸਮੇਤੇ ਹੋਰ ਕਈ ਆਗੂ ਮੌਜੂਦ ਸਨ। ਚੇਤੇ ਰਹੇ ਕਿ ਬਿਹਾਰ ਵਿੱਚ ਅਕਤੂਬਰ-ਨਵੰਬਰ ਮਹੀਨੇ ਅਸੈਂਬਲੀ ਚੋਣਾਂ ਹੋਣੀਆਂ ਹਨ ਤੇ ਇਹੀ ਵਜ੍ਹਾ ਹੈ ਕਿ ਸੂਬੇ ਵਿੱਚ ਲਗਾਤਾਰ ਉਪਰੋਥੱਲੀ ਪ੍ਰਾਜੈਕਟਾਂ ਦੇ ਉਦਘਾਟਨ ਹੋ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All