ਕਿਸਾਨਾਂ ਨੂੰ ਆਜ਼ਾਦੀ ਤੇ ਸੁਰੱਖਿਆ ਦੇਣਗੇ ਖੇਤੀ ਬਿੱਲ: ਮੋਦੀ

ਕਿਸਾਨਾਂ ਨੂੰ ਆਜ਼ਾਦੀ ਤੇ ਸੁਰੱਖਿਆ ਦੇਣਗੇ ਖੇਤੀ ਬਿੱਲ: ਮੋਦੀ

ਨਵੀਂ ਦਿੱਲੀ, 18 ਸਤੰਬਰ

ਖੇਤੀ ਖੇਤਰ ’ਚ ਸੁਧਾਰ ਸਬੰਧੀ ਬਿੱਲਾਂ ਦੀ ਹਮਾਇਤ ਕਰਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਆਜ਼ਾਦੀ ਤੇ ਸੁਰੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਵਿਰੋਧੀ ਧਿਰਾਂ ਨੂੰ ਦਲਾਲਾਂ ਨਾਲ ਮਿਲ ਕੇ ਕਿਸਾਨਾਂ ਨੂੰ ਇਸ ਮੁੱਦੇ ’ਤੇ ਗੁਮਰਾਹ ਕਰਨ ਦਾ ਦੋਸ਼ ਲਾਇਆ। ਬੀਤੇ ਦਿਨ ਲੋਕ ਸਭਾ ਤੋਂ ਪਾਸ ਕੀਤੇ ਜਾਣ ਤੋਂ ਬਾਅਦ ਇਹ ਬਿੱਲ ਹੁਣ ਰਾਜ ਸਭਾ ’ਚ ਪੇਸ਼ ਕੀਤੇ ਗਏ ਹਨ।

ਇਨ੍ਹਾਂ ਬਿੱਲਾਂ ਖ਼ਿਲਾਫ਼ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਬਿਹਾਰ ’ਚ ਕਈ ਰੇਲ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਤੇ ‘ਕੋਸੀ ਰੇਲ ਮਹਾਸੇਤੂ’ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਿਣਸਾਂ ਦੀ ਸਰਕਾਰੀ ਖਰੀਦ ਜਾਰੀ ਰਹੇਗੀ ਤੇ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ, ‘ਕਿਸਾਨਾਂ ’ਚ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਿਣਸਾਂ ਦਾ ਘੱਟੋ ਘੱਟੋ ਸਮਰਥਨ ਮੁੱਲ ਨਹੀਂ ਦੇਵੇਗੀ। ਅਜਿਹੇ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਸਰਕਾਰ ਹੁਣ ਕਣਕ, ਚੌਲ ਤੇ ਹੋਰ ਅਨਾਜ ਦੀ ਖਰੀਦ ਵੀ ਨਹੀਂ ਕਰੇਗੀ। ਕਿਸਾਨਾਂ ਨੂੰ ਭਟਕਾਉਣ ਲਈ ਇਹ ਪੂਰੀ ਤਰ੍ਹਾਂ ਝੂਠ ਬੋਲਿਆ ਜਾ ਰਿਹਾ ਹੈ।’ ਉਨ੍ਹਾਂ ਕਿਹਾ ਕਿ 21ਵੀਂ ਸਦੀ ’ਚ ਇਹ ਬਿੱਲ ਦੇਸ਼ ਦੀ ਜ਼ਰੂਰਤ ਹਨ ਤੇ ਹੁਣ ਕਿਸਾਨਾਂ ਨੂੰ ਇੱਕ ਥਾਂ ਬੱਝੇ ਰਹਿਣ ਦੀ ਲੋੜ ਨਹੀਂ ਹੈ ਅਤੇ ਉਹ ਦੇਸ਼ ’ਚ ਜਿੱਥੇ ਚਾਹੁਣ ਜਾ ਕੇ ਆਪਣੀ ਜਿਣਸ ਵੇਚ ਸਕਦੇ ਹਨ। -ਪੀਟੀਆਈ

ਕੇਂਦਰ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠਿਆ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ ਅਤੇ ਉਹ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵਰਗਲਾ ਰਹੀ ਹੈ। ਕਾਂਗਰਸ ਨੇ ਇਹ ਵੀ ਕਿਹਾ ਕਿ ਇਸ ਕੁਰੂਕਸ਼ੇਤਰ ’ਚ ਸਰਕਾਰ ‘ਕੌਰਵ’ ਹੈ ਤੇ ਕਿਸਾਨ ਮਜ਼ਦੂਰ ‘ਪਾਂਡਵ’ ਹਨ ਅਤੇ ਕਾਂਗਰਸ, ਪਾਂਡਵਾਂ ਨਾਲ ਖੜ੍ਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਕਿਸਾਨਾਂ ਦਾ ਮੋਦੀ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ ਕਿਉਂਕਿ ਸ਼ੁਰੂ ਤੋਂ ਹੀ ਮੋਦੀ ਜੀ ਦੀ ਕਹਿਣੀ ਤੇ ਕਰਨੀ ’ਚ ਫਰਕ ਰਿਹਾ ਹੈ।’ ਇਸੇ ਦੌਰਾਨ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਵਰਗੇ ਉੱਚੇ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਦੇਸ਼ ਨੂੰ ਵਰਗਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਝੂਠ ਬੋਲ ਰਹੇ ਹਨ। ਉਹ ਕਿਸਾਨ ਵਿਰੋਧੀ ਹਨ ਤੇ ਖੇਤੀ ’ਤੇ ਕਬਜ਼ਾ ਕਰ ਰਹੇ ਹਨ। -ਪੀਟੀਆਈ

ਪ੍ਰਧਾਨ ਮੰਤਰੀ ਨੇ ਹਮੇਸ਼ਾ ਗਰੀਬਾਂ ਦੀ ਰਾਖੀ ਕੀਤੀ: ਨੱਢਾ

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਬਾਅ ਦੀ ਸਿਆਸਤ ’ਚ ਨਾ ਆ ਕੇ ਦੇਸ਼ ਦੇ ਸਿਆਸੀ ਕੰਮਕਾਰ ਦੇ ਢੰਗ ਬਦਲ ਦਿੱਤੇ ਹਨ ਅਤੇ ਗਰੀਬਾਂ ਤੇ ਪੱਛੜੇ ਵਰਗ ਦੇ ਲੋਕਾਂ ਦੇ ਅਧਿਕਾਰਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਉਨ੍ਹਾਂ ਖੇਤੀ ਸੁਧਾਰਾਂ ਨਾਲ ਸਬੰਧਤ ਬਿੱਲਾਂ ਨੂੰ ਇਸ ਦੀ ਮਿਸਾਲ ਦੱਸਿਆ। ਸ੍ਰੀ ਨੱਢਾ ਨੇ ਭਾਜਪਾ ਦੇ ਮੁੱਖ ਪੱਤਰ ‘ਕਮਲ ਸੰਦੇਸ਼’ ਵੱਲੋਂ ਪ੍ਰਕਾਸ਼ਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਤੋਂ ਬਾਅਦ ਕਿਹਾ, ‘ਖੇਤੀ ਨਾਲ ਜੁੜੇ ਜੋ ਤਿੰਨ ਬਿੱਲ ਲੋਕ ਸਭਾ ’ਚੋਂ ਪਾਸ ਹੋਏ ਹਨ ਉਹ ਕਿਸਾਨਾਂ ਨੂੰ ਦਲਾਲਾਂ ਤੇ ਹੋਰ ਰੋਕਾਂ ਤੋਂ ਆਜ਼ਾਦ ਕਰਨਗੇ। ਇਸ ਖੇਤੀ ਸੁਧਾਰ ਨਾਲ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਨਵੇਂ ਮੌਕੇ ਮਿਲਣਗੇ, ਜਿਸ ਨਾਲ ਉਨ੍ਹਾਂ ਦਾ ਮੁਨਾਫਾ ਵਧੇਗਾ ਅਤੇ ਕਿਸਾਨ ਮਜ਼ਬੂਤ ਹੋਣਗੇ।’ ਭਾਜਪਾ ਪ੍ਰਧਾਨ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਸ ਨੇ ਆਪਣੇ ਚੋਣ ਮੈਨੀਫੈਸਟੋ ’ਚ ਇਹ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਏਪੀਐੱਮਸੀ ਤੋਂ ਬਾਹਰ ਕੱਢਣਗੇ ਅਤੇ ਜ਼ਰੂਰੀ ਵਸਤਾਂ ਐਕਟ ਨੂੰ ਬਦਲਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...