ਖੇਤੀ ਕਾਨੂੰਨ: ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਨਾਮ ਵਾਪਸ ਲਿਆ

ਖੇਤੀ ਕਾਨੂੰਨ: ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਨਾਮ ਵਾਪਸ ਲਿਆ

ਜੋਗਿੰਦਰ ਸਿੰਘ ਮਾਨ

ਮਾਨਸਾ, 14 ਜਨਵਰੀ

ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਚਾਰ ਮੈਂਬਰੀ ਕਮੇਟੀ ਵਿੱਚੋਂ ਭੁਪਿੰਦਰ ਸਿੰਘ ਮਾਨ ਬਾਹਰ ਹੋ ਗਏ ਹਨ। ਪ੍ਨ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨ ਹਿੱਤਾਂ ਵਿੱਚ ਕਮੇਟੀ ਤੋਂ ਵੱਖ ਹੋ ਰਹੇ ਹਨ। ਸ੍ਰੀ ਮਾਨ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਹਨ ਅਤੇ ਕਿਸਾਨ ਤਾਲਮੇਲ ਕਮੇਟੀ ( ਕੇਸੀਸੀ) ਦੇ ਚੇਅਰਮੈਨ ਵੀ ਹਨ। ਉਹ 1966 ਵਿਚ ਫਾਰਮਰ ਫਰੈਂਡ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਹਨ। ਉਨ੍ਹਾਂ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਲਈ ਸੁਪਰੀਮ ਕੋਰਟ ਦੇ ਸ਼ੁਕਰਗੁਜ਼ਾਰ ਹਨ ਪਰ ਉਹ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ ਤੇ ਉਨ੍ਹਾਂ ਨੂੰ ਪੇਸ਼ ਕੀਤਾ ਕੋਈ ਵੀ ਅਹੁਦਾ ਤਿਆਗ ਦੇਣਗੇ। ਉਨ੍ਹਾਂ ਕਿਹਾ, “ਖੁਦ ਇੱਕ ਕਿਸਾਨ ਅਤੇ ਯੂਨੀਅਨ ਦਾ ਆਗੂ ਹੋਣ ਦੇ ਨਾਤੇ, ਮੈਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਚਿੰਤਾਵਾਂ ਕਾਰਨ ਕੋਈ ਵੀ ਅਹੁਦਾ ਛੱਡਣ ਲਈ ਤਿਆਰ ਹਾਂ ਤਾਂ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨੀ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਾ ਹੋਵੇ। ਮੈਂ ਕਮੇਟੀ ਤੋਂ ਵੱੱਖ ਹੋ ਰਿਹਾ ਹਾਂ ਤੇ ਮੈਂ ਹਮੇਸ਼ਾਂ ਆਪਣੇ ਕਿਸਾਨਾਂ ਤੇ ਪੰਜਾਬ ਦੇ ਨਾਲ ਖੜਾ ਰਹਾਂਗਾ।'' 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All