ਅਹਿਮਦਾਬਾਦ, 15 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕਿਸਾਨਾਂ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਜੁੜੇ ਕਿਸਾਨਾਂ ਨੂੰ ਕੁਰਾਹੇ ਪਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਸੁਧਾਰ ਉਸੇ ਰੂਪ ਵਿੱਚ ਲਾਗੂ ਕੀਤੇ ਜਾ ਰਹੇ ਹਨ, ਜਿਵੇਂ ਕਿਸਾਨ ਜਥੇਬੰਦੀਆਂ ਤੇ ਵਿਰਧੀ ਧਿਰਾਂ ਮੰਗ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ ਤੇ ਉਨ੍ਹਾਂ ਦੇ ਤੌਖਲਿਆਂ ਨੂੰ ਦੂਰ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਖੇਤੀ ਸੁਧਾਰ ਕਾਨੂੰਨ ਆਪਣੀ ਹਕੂਮਤ ਵਿੱਚ ਨਹੀਂ ਲਿਆ ਸਕੇ ਉਹ ਹੁਣ ਕਿਸਾਨਾਂ ਨੂੰ ਕੁਰਾਹੇ ਪਾ ਰਹੇ ਹਨ।