ਨਵੀਂ ਦਿੱਲੀ, 18 ਮਾਰਚ
ਸੀਨੀਅਰ ਜੇਡੀਯੂ ਆਗੂ ਕੇਸੀ ਤਿਆਗੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਕੇਂਦਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਵਿਚੋਲੇ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ, ਜੇ ਸਰਕਾਰ ਅਜਿਹਾ ਕੋਈ ਸੁਝਾਅ ਦਿੰਦੀ ਹੈ। ਤਿਆਗੀ ਦੀ ਇਹ ਟਿੱਪਣੀ ਭਾਰਤੀ ਕਿਸਾਨ ਯੂਨੀਅਨ ਆਗੂ ਨਰੇਸ਼ ਟਿਕੈਤ ਵੱਲੋਂ ਕੇਂਦਰੀ ਮੰਤਰੀ ਰਾਜਨਾਥ ਸਿੰਘ , ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਤੇ ਜਨਤਾ ਦਲ (ਯੂ) ਆਗੂ ਦਾ ਵੱਲੋਂ ਵਿਚੋਲਗੀ ਕਰਨ ਦਾ ਸੁਝਾਅ ਦੇਣ ਬਾਅਦ ਆਈ ਹੈ। ਕਾਬਿਲੇਗੌਰ ਹੈ ਕਿ ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰਨ ਕਾਰਨ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਟੁੱਟ ਗਈ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਤੌਖਲੇ ਦੂਰ ਕਰਨ ਲਈ ਤਿਆਰ ਹੈ ਪਰ ਉਹ ਕਾਨੂੰਨ ਵਾਪਸ ਨਹੀਂ ਲਏਗੀ। ਵੱਡੀ ਗਿਣਤੀ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਸਰਹੱਦ ਨੇੜੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।-ਏਜੰਸੀ