ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Ahmedabad plane crash: ਜਹਾਜ਼ ਹਾਦਸੇ ਦੇ 11 ਮ੍ਰਿਤਕਾਂ ਦੇ DNA ਨਮੂਨੇ ਮਿਲੇ, ਵਾਰਸਾਂ ਨੂੰ ਸੌਂਪੀਆਂ ਜਾਣਗੀਆਂ ਲਾਸ਼ਾਂ

DNA samples of 6 Ahmedabad plane crash victims match; bodies to be handed over to kin
ਅਹਿਮਦਾਬਾਦ ਦੇ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮ। -ਫੋਟੋ: ਰਾਇਟਰਜ਼
Advertisement

ਅਹਿਮਦਾਬਾਦ, 14 ਜੂਨ

ਗੁਜਰਾਤ ਦੇ ਬੀਜੇ ਮੈਡੀਕਲ ਕਾਲਜ ਅਤੇ ਹਸਪਤਾਲ (BJ Medical College) ਦੇ ਇਕ ਸੀਨੀਅਰ ਡਾਕਟਰ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਹਸਪਤਾਲ ਅਧਿਕਾਰੀਆਂ ਨੇ ਜਹਾਜ਼ ਹਾਦਸੇ ਦੇ ਡੀਐਨਏ ਨਮੂਨਿਆਂ ਦੇ ਆਧਾਰ 'ਤੇ ਹੁਣ ਤੱਕ 11 ਮ੍ਰਿਤਕਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Advertisement

ਬੀਜੇ ਮੈਡੀਕਲ ਕਾਲਜ ਦੇ ਸਰਜਰੀ ਦੇ ਪ੍ਰੋਫੈਸਰ ਡਾ. ਰਜਨੀਸ਼ ਪਟੇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡੀਐਨਏ ਨੂੰ ਮਿਲਾਉਣ ਦੀ ਪ੍ਰਕਿਰਿਆ ਨੂੰ ਬਹੁਤ ਧਿਆਨ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਇੰਝ ਹੀ ਕੀਤਾ  ਜਾ ਰਿਹਾ ਹੈ, ਜਿਸ ਕਾਰਨ ਇਸ ਨੂੰ ਸਮਾਂ ਲੱਗ ਰਿਹਾ ਹੈ।

ਇਸ ਤੋਂ ਪਹਿਲਾਂ ਅੱਠ ਮ੍ਰਿਤਕਾਂ ਦੀ ਪਛਾਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰ ਲਈ ਸੀ ਜਿਸ ਕਾਰਨ ਉਨ੍ਹਾਂ ਨੂੰ ਡੀਐਨਏ ਪ੍ਰੋਫਾਈਲਿੰਗ ਦੀ ਜ਼ਰੂਰਤ ਨਹੀਂ ਸੀ ਕਿਉਂਕਿ ਉਨ੍ਹਾਂ ਦੀਆਂ ਲਾਸ਼ਾਂ ਖਰਾਬ ਨਹੀਂ ਹੋਈਆਂ ਸਨ। ਉਹ ਲਾਸ਼ਾਂ ਹਸਪਤਾਲ ਅਧਿਕਾਰੀਆਂ ਨੇ ਪਹਿਲਾਂ ਹੀ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਹਨ।

ਡਾਕਟਰਾਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਹਵਾਈ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ ਲਗਭਗ 270 ਲਾਸ਼ਾਂ ਹਸਪਤਾਲ ਲਿਆਂਦੀਆਂ ਗਈਆਂ ਹਨ।

ਗ਼ੌਰਤਲਬ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਉਡਾਣ ਵੀਰਵਾਰ ਦੁਪਹਿਰ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਸ਼ਹਿਰ ਦੇ ਮੇਘਾਨੀਨਗਰ ਖੇਤਰ ਵਿੱਚ ਇੱਕ ਮੈਡੀਕਲ ਕਾਲਜ ਦੇ ਹੋਸਟਲ ਕੰਪਲੈਕਸ ਵਿੱਚ ਹਾਦਸਾਗ੍ਰਸਤ ਹੋ ਗਈ।

ਇਸ ਵਿਚ ਅਮਲੇ ਸਣੇ ਕੁੱਲ 242 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ 241 ਦੀ ਮੌਤ ਹੋ ਗਈ ਸੀ। ਬਾਕੀ ਮੌਤਾਂ ਹੋਸਟਲ ਕੰਪਲੈਕਸ ਵਿਚ ਮੌਜੂਦ ਡਾਕਟਰਾਂ, ਮੈਡੀਕਲ ਵਿਦਿਆਰਥੀਆਂ ਆਦਿ ਦੀਆਂ ਹੋਈਆਂ ਹਨ। ਪੀਟੀਆਈ

Advertisement