ਕੋਜ਼ੀਕੋਡ, 8 ਅਗਸਤ
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਹਵਾਈ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਥੇ ਪੁੱਜ ਗਏ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।