ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਬੀਤੇ ਸਾਲ ਮਾੜੀ ਹਾਲਤ ਕਾਰਨ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਜਾਰੀ ਕੀਤਾ ਗਿਆ ਸੀ ਕਾਰਨ ਦੱਸੋ ਨੋਟਿਸ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਕੋਜ਼ੀਕੋਡ/ਨਵੀਂ ਦਿੱਲੀ, 8 ਅਗਸਤ

ਦੁਬਈ ਤੋਂ ਕੇਰਲਾ ਪਰਤੇ ਏਅਰ ਇੰਡੀਆ ਐਕਸਪ੍ਰੈੱਸ ਦੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ ਦੌਰਾਨ ਹਾਦਸਾਗ੍ਰਸਤ ਜਹਾਜ਼ ਦਾ ਡਿਜੀਟਲ ਫਲਾਈਟ ਡਾਟਾ ਰਿਕਾਰਡਰ, ਕੌਕਪਿਟ ਵਾਇਸ ਰਿਕਾਰਡਰ ਘਟਨਾ ਸਥਾਨ ਤੋਂ ਬਰਾਮਦ ਹੋ ਗਏ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਧਰ ਪਤਾ ਲੱਗਿਆ ਹੈ ਕਿ ਬੀਤੇ ਸਾਲ 11 ਜੁਲਾਈ ਨੂੰ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਈ ਖਾਮੀਆਂ ਕਾਰਨ ਕੋਜ਼ੀਕੋਡ ਏਅਰਪੋਰਟ ਦੇ ਡਾਇਰੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਕਿਹਾ ਸੀ ਕਿ ਰਨਵੇਅ ’ਤੇ ਪਾਣੀ ਖੜਿਆ ਰਹਿੰਦਾ ਹੈ ਤੇ ਇਸ ਦੀ ਹਾਲਤ ਬਹੁਤੀ ਠੀਕ ਨਹੀਂ ਸੀ। ਇਸ ਦੌਰਾਨ ਏਅਰ ਇੰਡੀਆ ਐਕਸਪ੍ਰੈਸ ਨੇ ਅੱਜ ਦੱਸਿਆ ਹੈ ਕਿ ਹਾਦਸੇ ਵਿੱਚ ਪ੍ਰਭਾਵਿਤ ਯਾਤਰੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸਹਾਇਤਾ ਲਈ ਕੇਰਲੇ ਕੋਜ਼ੀਕੋਡ ਤੱਕ ਤਿੰਨ ਵਿਸ਼ੇਸ਼ ਉਡਾਣਾ ਦਾ ਪ੍ਰਬੰਧ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All