DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਸਾਊਦੀ ਅਰਬ ਲਈ ਉਡਾਣਾਂ ਰੱਦ ਰੱਖਣ ਦੀ ਮਿਆਦ ਵਧਾਈ

ਰਿਆਧ ਅਤੇ ਆਭਾ ਹਵਾਈ ਅੱਡਿਆਂ 'ਤੇ ਹੂਤੀ ਵਿਦਰੋਹੀਆਂ ਵੱਲੋਂ ਕੀਤੇ ਗਏ ਹਮਲਿਆਂ ਕਾਰਨ ਲਿਆ ਗਿਆ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਸਾਊਦੀ ਅਰਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਰਿਆਧ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਰੱਦ ਰੱਖਣ ਦੀ ਮਿਆਦ ਵਧਾ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈੱਸ ਨੇ ਰਿਆਧ ਲਈ ਆਪਣੀਆਂ ਸੇਵਾਵਾਂ 14 ਅਕਤੂਬਰ ਤੱਕ ਰੱਦ ਕੀਤੀਆਂ ਹਨ, ਜਦਕਿ ਏਅਰ ਇੰਡੀਆ ਨੇ 15 ਅਕਤੂਬਰ ਤੱਕ ਉਡਾਣਾਂ ਰੱਦ ਰੱਖਣ ਦਾ ਫ਼ੈਸਲਾ ਕੀਤਾ ਹੈ।

Advertisement

ਦੋਵਾਂ ਏਅਰਲਾਈਨਾਂ ਨੇ ਇਸ ਤੋਂ ਪਹਿਲਾਂ 10 ਅਕਤੂਬਰ ਤੱਕ ਰਿਆਧ ਦੀਆਂ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਸੀ। ਅਧਿਕਾਰੀਆਂ ਨੇ ਕਿਹਾ ਕਿ ਏਅਰਲਾਈਨ ਕੰਪਨੀਆਂ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀਆਂ ਹਨ ਅਤੇ ਖੇਤਰ ਵਿੱਚ ਹੋ ਰਹੇ ਘਟਨਾਕ੍ਰਮਾਂ ਦਾ ਲਗਾਤਾਰ ਮੁਲਾਂਕਣ ਕਰ ਰਹੀਆਂ ਹਨ।

Advertisement

ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਪ੍ਰਭਾਵਿਤ ਯਾਤਰੀਆਂ ਨੂੰ ਉਡਾਣਾਂ ਰੱਦ ਹੋਣ 'ਤੇ ਪੂਰੀ ਰਕਮ ਵਾਪਸ (ਰਿਫੰਡ) ਕਰਨ ਦੀ ਪੇਸ਼ਕਸ਼ ਕਰ ਰਹੀਆਂ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈੱਸ ਯਾਤਰੀਆਂ ਨੂੰ ਬਿਨਾਂ ਕਿਸੇ ਵਾਧੂ ਖ਼ਰਚੇ ਦੇ ਯਾਤਰਾ ਦੀ ਤਾਰੀਖ਼ ਬਦਲਣ ਦੀ ਸਹੂਲਤ ਵੀ ਦੇ ਰਹੀ ਹੈ।

ਏਅਰ ਇੰਡੀਆ ਐਕਸਪ੍ਰੈੱਸ ਭਾਰਤ ਦੇ ਚਾਰ ਸ਼ਹਿਰਾਂ ਬੰਗਲੁਰੂ, ਕੋਚੀ, ਕੰਨੂਰ ਅਤੇ ਕੋਜ਼ੀਕੋਡ ਤੋਂ ਰਿਆਧ ਲਈ ਹਫ਼ਤਾਵਾਰੀ ਆਧਾਰ 'ਤੇ 16 ਉਡਾਣਾਂ ਚਲਾਉਂਦੀ ਹੈ। ਏਅਰ ਇੰਡੀਆ ਦਿੱਲੀ ਅਤੇ ਮੁੰਬਈ ਤੋਂ ਰਿਆਧ ਲਈ ਹਫ਼ਤੇ ਵਿੱਚ ਸੱਤ ਉਡਾਣਾਂ ਦਾ ਸੰਚਾਲਨ ਕਰਦੀ ਹੈ।

ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਸਾਊਦੀ ਅਰਬ ਦੇ ਦੋ ਹਵਾਈ ਅੱਡਿਆਂ ਰਿਆਧ ਅਤੇ ਆਭਾ 'ਤੇ ਕਥਿਤ ਤੌਰ 'ਤੇ ਹੂਤੀ ਵਿਦਰੋਹੀਆਂ ਨੇ ਹਮਲਾ ਕੀਤਾ ਸੀ।

Advertisement
×