ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਏਅਰ ਇੰਡੀਆ ਦੀ ਮੁੰਬਈ-ਜੋਧਪੁਰ ਉਡਾਣ ਰੱਦ

ਏਅਰ ਇੰਡੀਆ ਦੀ ਮੁੰਬਈ ਤੋਂ ਜੋਧਪੁਰ ਦੀ ਉਡਾਣ ਅਪਰੇਸ਼ਨਲ ਕਾਰਨਾਂ ਕਰ ਕੇ ਰੱਦ ਕਰ ਦਿੱਤੀ ਗਈ। ਟਾਟਾ ਦੀ ਮਲਕੀਅਤ ਵਾਲੀ ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਲਿਜਾਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ।...
Advertisement

ਏਅਰ ਇੰਡੀਆ ਦੀ ਮੁੰਬਈ ਤੋਂ ਜੋਧਪੁਰ ਦੀ ਉਡਾਣ ਅਪਰੇਸ਼ਨਲ ਕਾਰਨਾਂ ਕਰ ਕੇ ਰੱਦ ਕਰ ਦਿੱਤੀ ਗਈ। ਟਾਟਾ ਦੀ ਮਲਕੀਅਤ ਵਾਲੀ ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਲਿਜਾਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਕੰਪਨੀ ਨੇ ਇਸ ਬਾਰੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ। ਬਿਆਨ ਵਿੱਚ ਕਿਹਾ ਗਿਆ ਹੈ, ‘‘22 ਅਗਸਤ ਨੂੰ ਮੁੰਬਈ ਤੋਂ ਜੋਧਪੁਰ ਜਾਣ ਵਾਲੀ ਉਡਾਣ ਏਆਈ645 ਅਪਰੇਸ਼ਨਲ ਸਮੱਸਿਆ ਕਾਰਨ ਪਰਤ ਆਈ। ਕੌਕਪਿਟ ਦੇ ਅਮਲੇ ਨੇ ਸਟੈਂਡਰਡ ਅਪਰੇਟਿੰਗ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਉਡਾਣ ਰੱਦ ਕਰਨ ਦਾ ਫੈਸਲਾ ਲਿਆ ਅਤੇ ਜਹਾਜ਼ ਵਾਪਸ ਲੈ ਆਏ।’’

Advertisement
Advertisement