ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Air India plane crash: ਮੋਦੀ ਨੇ ਹਾਦਸੇ ਦੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ, ਡਾਕਟਰਾਂ ਤੋਂ ਜਾਣੀ ਸਥਿਤੀ

PM Modi meets injured in AI plane crash talks to doctors
ਜਹਾਜ਼ ਹਾਦਸੇ ਦੇ ਇਕ ਜ਼ਖ਼ਮੀ ਦਾ ਹਾਲ-ਚਾਲ ਜਾਣਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਅਹਿਮਦਾਬਾਦ, 13 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ, ਜਿਸ ਵਿੱਚ 265 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਉਨ੍ਹਾਂ ਅਹਿਮਦਾਬਾਦ ਦੇ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

Advertisement

ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਸਵੇਰੇ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ (Sardar Vallabhbhai Patel Airport) 'ਤੇ ਪਹੁੰਚੇ ਅਤੇ ਸਿੱਧੇ ਜਹਾਜ਼ ਹਾਦਸੇ ਵਾਲੀ ਥਾਂ 'ਤੇ ਪੁੱਜੇ। ਉਨ੍ਹਾਂ ਨੇ ਉਸ ਜਗ੍ਹਾ ਦਾ ਮੁਆਇਨਾ ਕਰਨ ਵਿੱਚ ਲਗਭਗ 20 ਮਿੰਟ ਬਿਤਾਏ, ਜਿੱਥੇ ਵੀਰਵਾਰ ਦੁਪਹਿਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਬੋਇੰਗ 787 ਡ੍ਰੀਮਲਾਈਨਰ ਜਹਾਜ਼ (AI171) ਮੇਘਾਨੀਨਗਰ ਖੇਤਰ ਵਿੱਚ ਬੀਜੇ ਮੈਡੀਕਲ ਕਾਲਜ (B J Medical College) ਦੇ ਇੱਕ ਕੰਪਲੈਕਸ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ।

ਹਸਪਤਾਲ ਵਿਚ ਡਾਕਟਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ (Civil Aviation Minister Kinjarapu Ram Mohan Naidu) ਅਤੇ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਕਿ ਜਹਾਜ਼ ਕਾਲਜ ਦੇ ਹੋਸਟਲ ਅਤੇ ਮੈੱਸ ਵਿੱਚ ਕਿਵੇਂ ਹਾਦਸਾਗ੍ਰਸਤ ਹੋ ਗਿਆ।

ਮੋਦੀ ਨੇ ਬਾਅਦ ਵਿੱਚ ਸ਼ਹਿਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇਸ ਦੁਖਾਂਤ ਵਿੱਚ ਬਚੇ ਇਕੱਲੇ ਜਹਾਜ਼ ਦੇ ਮੈਂਬਰ ਵਿਸ਼ਵਾਸ ਕੁਮਾਰ ਰਮੇਸ਼ ਨਾਲ ਗੱਲ ਕੀਤੀ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਹੋਰ ਵਿਅਕਤੀਆਂ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਹਸਪਤਾਲ ਦੇ C7 ਵਾਰਡ ਦਾ ਦੌਰਾ ਕੀਤਾ, ਜਿੱਥੇ 25 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। -ਪੀਟੀਆਈ

Advertisement