DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Air Pollution: ਕੇਂਦਰ ਨੇ ਦਿੱਲੀ-ਐੱਨਸੀਆਰ ਲਈ ਨਵੀਂ ਯੋਜਨਾ ਉਲੀਕੀ

ਪ੍ਰਦੂਸ਼ਣ ਵਧਣ ’ਤੇ ਸਕੂਲਾਂ ਨੂੰ ਹਾਈਬ੍ਰ੍ਰਿਡ ਮੋਡ ’ਤੇ ਚਲਾਉਣ ਲਈ ਕਿਹਾ; ਇਲੈਕਟ੍ਰਿਕ, ਸੀਐੱਨਜੀ ਤੇ ਬੀਐਸ-VI ਡੀਜ਼ਲ ਬੱਸਾਂ ਹੀ ਕੌਮੀ ਰਾਜਧਾਨੀ ਵਿਚ ਦਾਖਲ ਹੋਣਗੀਆਂ
  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਮੰਗਲਵਾਰ ਨੂੰ ਕਰਤੱਵਿਆ ਪੱਥ ’ਤੇ ਪ੍ਰਦੂਸ਼ਣ ਘਟਾਉਣ ਲਈ ਐਂਟੀ ਸਮੌਗ ਗੰਨ ਨਾਲ ਪਾਣੀ ਦੀ ਬੁਛਾੜ ਕਰਦਾ ਹੋਇਆ ਪ੍ਰਸ਼ਾਸਨ ਦਾ ਵਾਹਨ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 14 ਦਸੰਬਰ

ਕੇਂਦਰ ਦੇ ਪੈਨਲ ਨੇ ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਦੀਆਂ ਵਿਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਸੋਧੀ ਹੋਈ ਯੋਜਨਾ ਜਾਰੀ ਕੀਤੀ ਹੈ, ਜਿਸ ਤਹਿਤ ਸੂਬਿਆਂ ਨੂੰ ਪ੍ਰਦੂਸ਼ਣ ਵਧਣ ’ਤੇ ਸਖ਼ਤ ਕਦਮ ਚੁੱਕਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਦੂਸ਼ਣ ਆਮ ਨਾਲੋਂ ਜ਼ਿਆਦਾ ਰਹਿੰਦਾ ਹੈ ਤਾਂ ਉਸ ਹਾਲਤ ਵਿਚ ਸਕੂਲਾਂ ਨੂੰ ਹਾਈਬ੍ਰਿਡ (ਆਨਲਾਈਨ ਤੇ ਆਫਲਾਈਨ) ਮੋਡ ’ਤੇ ਚਲਾਇਆ ਜਾਵੇ। ਜ਼ਿਕਰਯੋਗ ਹੈ ਕਿ ਸਰਦੀਆਂ ਦੌਰਾਨ ਨਵੰਬਰ ਤੋਂ ਜਨਵਰੀ ਦਰਮਿਆਨ ਲੰਬੇ ਸਮੇਂ ਤੱਕ ਹਵਾ ਪ੍ਰਦੂਸ਼ਣ ਜ਼ਿਆਦਾ ਹੁੰਦਾ ਹੈ। ਕੇਂਦਰ ਦੀ ਨਵੀਂ ਯੋਜਨਾ ਅਨੁਸਾਰ ਐੱਨਸੀਆਰ ਰਾਜਾਂ ਦੀਆਂ ਅੰਤਰ-ਰਾਜੀ ਬੱਸਾਂ ਵਿਚੋਂ ਸਿਰਫ ਉਨ੍ਹਾਂ ਨੂੰ ਹੀ ਦਿੱਲੀ ਵਿਚ ਦਾਖਲ ਹੋਣ ਦਿੱਤਾ ਜਾਵੇਗਾ ਜੋ ਇਲੈਕਟ੍ਰਿਕ, ਸੀਐਨਜੀ ਤੇ ਬੀਐਸ-VI ਡੀਜ਼ਲ ਹਨ। ਬਾਕੀ ਬੱਸਾਂ ਦੇ ਦਾਖਲੇ ’ਤੇ ਪਾਬੰਦੀ ਹੋਵੇਗੀ।

Advertisement

ਇਸ ਤੋਂ ਪਹਿਲਾਂ ਹਵਾ ਪ੍ਰਦੂਸ਼ਣ ਘਟਣ ’ਤੇ ਸੁਪਰੀਮ ਕੋਰਟ ਨੇ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਸਬੰਧੀ ਕਮਿਸ਼ਨ (ਸੀਏਕਿਊਐੱਮ) ਨੂੰ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗਰੇਡਿਡ ਰਿਸਪੌਂਸ ਐਕਸ਼ਨ ਪਲਾਨ (ਗਰੈਪ)-4 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਨੂੰ ਘਟਾ ਕੇ ਦੂਜੇ ਪੜਾਅ ਦੀਆਂ ਕਰਨ ਦੀ ਇਜਾਜ਼ਤ ਦਿੱਤੀ ਸੀ। ਅਜਿਹਾ ਹਵਾ ਦੀ ਗੁਣਵੱਤਾ ਦੇ ਇੰਡੈਕਸ (ਏਕਿਊਆਈ) ਵਿਚ ਸੁਧਾਰ ਹੋਣ ਦੇ ਮੱਦੇਨਜ਼ਰ ਕੀਤਾ ਗਿਆ। ਜਸਟਿਸ ਅਭੈ ਐੱਸ ਓਕਾ ਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਇਕ ਬੈਂਚ ਨੇ ਸੀਏਕਿਊਐੱਮ ਨੂੰ ਗਰੈਪ-3 ਦੇ ਕੁਝ ਮਾਪਦੰਡਾਂ ਨੂੰ ਵੀ ਵਾਧੂ ਤੌਰ ’ਤੇ ਦੂਜੇ ਪੜਾਅ ਦੀਆਂ ਪਾਬੰਦੀਆਂ ਵਿੱਚ ਸ਼ਾਮਲ ਕਰਨ ਦਾ ਮਸ਼ਵਰਾ ਦਿੱਤਾ। ਪੀਟੀਆਈ

Advertisement
×