DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Air Pollution: ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇ: ਧਨਖੜ

ਉਪ ਰਾਸ਼ਟਰਪਤੀ ਨੇ ਵਧ ਰਹੇ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਈ
  • fb
  • twitter
  • whatsapp
  • whatsapp
featured-img featured-img
ਫੋਟੋ ਪੀਟੀਆਈ।
Advertisement

ਨਵੀਂ ਦਿੱਲੀ, 3 ਮਈ

Advertisement

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੌਮੀ ਰਾਜਧਾਨੀ ’ਚ ਵਧ ਰਹੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਪੁਰਾਣੇ ਵਾਹਨਾਂ ਨੂੰ ਤੇਜ਼ੀ ਨਾਲ ਸੜਕਾਂ ਤੋਂ ਹਟਾਉਣ ਦੇ ਨਾਲ-ਨਾਲ ਜਨਤਕ ਟਰਾਂਸਪੋਰਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਅਸੀਂ ਵਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਗੰਭੀਰ ਨਹੀਂ ਹਾਂ।

ਇੱਥੇ ਇੰਡੀਅਨ ਐਸੋਸੀਏਸ਼ਨ ਫਾਰ ਬ੍ਰੌਂਕੋਲੋਜੀ ਦੀ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਨਖੜ ਨੇ ਕਿਹਾ, ‘ਜਲਵਾਯੂ ਤਬਦੀਲੀ ਕਾਰਨ ਚੁਣੌਤੀਆਂ ਦਰਪੇਸ਼ ਹਨ ਪਰ ਸਾਡੇ ਕੋਲ ਰਹਿਣ ਲਈ ਕੋਈ ਹੋਰ ਗ੍ਰਹਿ ਨਹੀਂ ਹੈ। ਹਰ ਕੋਈ ਸੋਚਦਾ ਹੈ ਕਿ ਇਹ ਕਿਸੇ ਹੋਰ ਦਾ ਕੰਮ ਹੈ ਪਰ ਇਹ ਕੰਮ ਸਾਰਿਆਂ ਦਾ ਹੈ। ਸਾਨੂੰ ਪੁਰਾਣੇ ਵਾਹਨਾਂ ਨੂੰ ਤੇਜ਼ੀ ਨਾਲ ਸੜਕਾਂ ਤੋਂ ਹਟਾਉਣ ਦੀ ਲੋੜ ਹੈ। ਲੋਕਾਂ ਨੂੰ ਇਹ ਸਮਝਣਾ ਹੋਵੇਗਾ ਕਿ ਪੁਰਾਣੇ ਵਾਹਨ ਨੂੰ ਇਨ੍ਹਾਂ ਕਾਰਨਾਂ ਕਰਕੇ ਛੱਡਿਆ ਜਾਣਾ ਚਾਹੀਦਾ ਹੈ ਕਿ ਉਹ ਸਾਡੀ ਸਿਹਤ ਦਾ ਨੁਕਸਾਨ ਕਰਦੇ ਹਨ।

ਉਪ ਰਾਸ਼ਟਰਪਤੀ ਨੇ ਜਨਤਕ ਆਵਾਜਾਈ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ, ‘ਸਾਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਵਿੱਚ ਮਾਣ ਹੋਣਾ ਚਾਹੀਦਾ ਹੈ। ਇਸ ਲਈ ਸਾਡੀ ਹਉਮੈ ਵਿਚਕਾਰ ਨਹੀਂ ਆਉਣੀ ਚਾਹੀਦੀ। ਬਹੁਤ ਸਾਰੇ ਦੇਸ਼ਾਂ ਵਿੱਚ ਅਜਿਹਾ ਕੀਤਾ ਜਾਂਦਾ ਹੈ ਅਤੇ ਇੱਥੇ ਵੀ ਹਵਾਈ ਅੱਡੇ ਤੱਕ ਪਹੁੰਚਣ ਦਾ ਸਭ ਤੋਂ ਸੁਰੱਖਿਅਤ, ਸਭ ਤੋਂ ਤੇਜ਼, ਪੱਕਾ ਤਰੀਕਾ ਮੈਟਰੋ ਹੈ ਤੇ ਸਾਨੂੰ ਮੈਟਰੋ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Advertisement
×