ਨਵੀਂ ਦਿੱਲੀ, 27 ਨਵੰਬਰ
ਦਿੱਲੀ ਦੀ ਅਦਾਲਤ ਨੇ ਏਅਰਸੈੱਲ-ਮੈਕਸਿਸ ਮਾਮਲੇ ਵਿਚ ਸੀਬੀਆਈ ਤੇ ਈਡੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਤੀ ਖ਼ਿਲਾਫ਼ ਦਾਇਰ ਦੋਸ਼ ਪੱਤਰ ਦਾ ਅੱਜ ਨੋਟਿਸ ਲਿਆ ਹੈ ਤੇ ਉਨ੍ਹਾਂ ਨੂੰ 20 ਦਸੰਬਰ ਨੂੰ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਨੇ ਹੁਕਮ ਦਿੱਤਾ ਕਿ ਸੀਬੀਆਈ ਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਚਿਦੰਬਰਮ ਤੇ ਹੋਰ ਦੋਸ਼ੀਆਂ ਨੂੰ ਸੰਮਨ ਭੇਜੇ ਜਾਣ ਲਈ ਕਾਫ਼ੀ ਸਬੂਤ ਹਨ। ਇਹ ਮਾਮਲਾ ਏਅਰਸੈੱਲ-ਮੈਕਸਿਸ ਸਮਝੌਤੇ ਲਈ ਵਿਦੇਸ਼ੀ ਨਿਵੇਸ਼ ਪਰਮੋਸ਼ਨ ਬੋਰਡ ਵੱਲੋਂ ਦਿੱਤੀ ਗਈ ਮਨਜ਼ੂਰੀ ਵਿਚ ਕਥਿਤ ਬੇਨੇਮੀਆਂ ਨਾਲ ਜੁੜਿਆ ਹੋਇਆ ਹੈ। -ਪੀਟੀਆਈ