DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Aircraft Crash: ਬਾਰਾਮਤੀ ਏਅਰਸਟ੍ਰਿਪ ਨੇੜੇ ਸਿਖਲਾਈ ਜਹਾਜ਼ ਹਾਦਸਾਗ੍ਰਸਤ; ਜਾਨੀ ਨੁਕਸਾਨ ਤੋਂ ਬਚਾਅ

ਦੁਪਹਿਰ 12.30 ਵਜੇ ਵਾਪਰਿਆ ਹਾਦਸਾ; ਤਕਨੀਕੀ ਖ਼ਰਾਬੀ ਕਾਰਨ ਹਾਦਸੇ ਦੀ ਖ਼ਦਸ਼ਾ

  • fb
  • twitter
  • whatsapp
  • whatsapp
featured-img featured-img
ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਬਾਰਾਮਤੀ ਏਅਰਸਟ੍ਰਿਪ ਨੇੜੇ ਇੱਕ ਨਿੱਜੀ ਕੰਪਨੀ ਵੱਲੋਂ ਚਲਾਇਆ ਜਾ ਰਿਹਾ ਸਿਖਲਾਈ ਜਹਾਜ਼ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਤਸਵੀਰ: X/PTI
Advertisement

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਬਾਰਾਮਤੀ ਏਅਰਸਟ੍ਰਿਪ ਨੇੜੇ ਐਤਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਦਾ ਸਿਖਲਾਈ ਜਹਾਜ਼ (Trainer Aircraft) ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਪੁਲੀਸ ਮੁਤਾਬਕ ਇਸ ਹਾਦਸੇ ਵਿੱਚ ਕਿਸੇ ਦੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 12:30 ਵਜੇ ਵਾਪਰੀ ਜਦੋਂ ਜਹਾਜ਼ ਏਅਰਸਟ੍ਰਿਪ ਦੇ ਨੇੜੇ ਹੀ ਲੈਂਡਿੰਗ/ਉਡਾਣ ਦੌਰਾਨ ਬੇਕਾਬੂ ਹੋ ਗਿਆ।

Advertisement

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, “ਘਟਨਾ ਏਅਰਸਟ੍ਰਿਪ ਦੇ ਬਿਲਕੁਲ ਨੇੜੇ ਵਾਪਰੀ ਹੈ। ਅਸੀਂ ਇਸ ਗੱਲ ਦੀ ਜਾਂਚ ਕਰ ਰਹੇ ਹਾਂ ਕਿ ਕੀ ਜਹਾਜ਼ ਵਿੱਚ ਕੋਈ ਤਕਨੀਕੀ ਖ਼ਰਾਬੀ ਆਈ ਸੀ ਜਾਂ ਫਿਰ ਕੋਈ ਹੋਰ ਵਜ੍ਹਾ ਸੀ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।” ਪੁਲੀਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
×