ਮੁੰਬਈ, 4 ਜੁਲਾਈ
ਐੱਨਸੀਪੀ ਆਗੂ ਅਜੀਤ ਪਵਾਰ ਮਹਾਰਾਸ਼ਟਰ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਨਵੇਂ ਆਗੂ ਬਣ ਗਏ ਹਨ। ਉਨ੍ਹਾਂ ਦੇਵੇਂਦਰ ਫੜਨਵੀਸ ਦੀ ਥਾਂ ਲਈ ਹੈ, ਜਿਨ੍ਹਾਂ 30 ਜੂਨ ਨੂੰ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ। 288 ਮੈਂਬਰੀ ਸਦਨ ਵਿੱਚ ਭਾਜਪਾ ਮਗਰੋਂ ਐੱਨਸੀਪੀ 55 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਹੈ। -ਪੀਟੀਆਈ