ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ ਅਕਾਲੀ ਦਲ: ਸੁਖਬੀਰ

ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ ਅਕਾਲੀ ਦਲ: ਸੁਖਬੀਰ

ਨਵੀਂ ਦਿੱਲੀ, 16 ਸਤੰਬਰ

ਆਪਣੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੂੰ ਅਸਿੱਧੀ ਚਿਤਾਵਨੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਦੇ ਹਿੱਤਾਂ ਲਈ ਕੁਝ ਵੀ ਕੁਰਬਾਨ ਕਰ ਸਕਦੀ ਹੈ। ਉਨ੍ਹਾਂ ਸਰਕਾਰ ਵੱਲੋਂ ਸੰਸਦ ’ਚ ਪੇਸ਼ ਕੀਤੇ ਗਏ ਖੇਤੀ ਖੇਤਰ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦਾ ਵਿਰੋਧ ਕੀਤਾ ਤੇ ਕੇਂਦਰ ਨੂੰ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਨੂੰ ਅਪੀਲ ਕਰਦਾ ਰਿਹਾ ਹੈ ਕਿ ਖੇਤੀ ਨਾਲ ਸਬੰਧਤ ਇਨ੍ਹਾਂ ਤਿੰਨਾਂ ਬਿੱਲਾਂ ਸਬੰਧੀ ਜਦੋਂ ਤੱਕ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਨਹੀਂ ਹੋ ਜਾਂਦੇ, ਇਨ੍ਹਾਂ ਨੂੰ ਸੰਸਦ ’ਚ ਮਨਜ਼ੂਰੀ ਲਈ ਪੇਸ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿੱਲ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਨੂੰ ਆਪਣੇ ਸਹਿਯੋਗੀਆਂ ਤੇ ਘੱਟ ਤੋਂ ਘੱਟ ਉਨ੍ਹਾਂ ਪਾਰਟੀਆਂ ਨਾਲ ਵਿਚਾਰ ਕਰ ਲੈਣਾ ਚਾਹੀਦਾ ਸੀ ਜੋ ਲਾਜ਼ਮੀ ਤੌਰ ’ਤੇ ਕਿਸਾਨਾਂ ਦੀਆਂ ਪਾਰਟੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਦੇ ਚੀਫ ਵ੍ਹਿਪ ਨਰੇਸ਼ ਗੁਜਰਾਲ ਨੇ ਪਾਰਟੀ ਦੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਤਿੰਨ ਲਾਈਨਾਂ ਦੀ ਵ੍ਹਿਪ ਜਾਰੀ ਕਰਕੇ ਖੇਤੀਬਾੜੀ ਮੰਡੀਕਰਨ ਅਤੇ ਜ਼ਰੂਰੀ ਵਸਤੂਆਂ ਐਕਟ ਵਿੱਚ ਸੋਧ ਬਾਰੇ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਆਖਿਆ ਹੈ। ਇਨ੍ਹਾਂ ਤਿੰਨੋਂ ਬਿੱਲਾਂ ਖ਼ਿਲਾਫ਼ ਵੋਟ ਪਾਉਣ ਦੀ ਹ

ਦਾਇਤ ਕੀਤੀ ਹੈ। -ਪੀਟੀਆਈ

ਘੱਟੋ ਘੱਟ ਸਮਰਥਨ ਮੁੱਲ ਜਾਰੀ ਰਹੇਗਾ: ਨੱਢਾ

ਨਵੀਂ ਦਿੱਲੀ: ਖੇਤੀਬਾੜੀ ਸਬੰਧੀ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ’ਚ ਵਧੇ ਰੋਸ ਦਰਮਿਆਨ ਭਾਜਪਾ ਵੱਲੋਂ ਅੱਜ ਕਾਹਲੀ ’ਚ ਸੱਦੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਕੇ ਕੌਮੀ ਪ੍ਰਧਾਨ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਕਾਰੋਬਾਰ ਕਰਨ ’ਚ ਸੌਖ ਦੇਣ ਲਈ ਲਿਆਂਦੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਜਾਰੀ ਸੀ ਅਤੇ ਜਾਰੀ ਰਹੇਗਾ। ਉਨ੍ਹਾਂ ਕਿਹਾ, ‘ਘੱਟੋ ਘੱਟ ਸਮਰਥਨ  ੱਲ ਸੀ, ਹੈ ਅਤੇ ਰਹੇਗਾ ਵੀ ਪਰ ਜੇਕਰ ਤੁਹਾਨੂੰ ਐੱਮਐੱਸਪੀ ’ਤੇ 10 ਰੁਪਏ ਮਿਲ ਰਹੇ ਹਨ ਤੇ ਕਿਤੇ ਬਾਹਰ ਜਿਣਸ ਵੇਚਣ ’ਤੇ 12 ਰੁਪੲੇ ਮਿਲਦੇ ਹੋਣ ਤਾਂ ਤੁਸੀਂ ਕਿਸ ਨੂੰ ਤਰਜੀਹ ਦੇਵੋਗੇ।’ ਉਨ੍ਹਾਂ ਨਾਲ ਹੀ ਕਿਹਾ ਕਿ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏਪੀਐੱਮਸੀ) ਵੀ ਜਾਰੀ ਰਹੇਗੀ। ਏਪੀਐੱਮਸੀ ਮਾਰਕੀਟਿੰਗ ਬੋਰਡ ਹਨ ਜੋ ਕਿ ਵਿਚੋਲਿਆਂ ਵੱਲੋਂ ਕਿਸਾਨਾਂ ਦੀ ਕੀਤੀ ਜਾਂਦੀ ਲੁੱਟ-ਖਸੁੱਟ ਰੋਕਣ ਲਈ ਸਰਕਾਰ ਨੇ ਕਾਇਮ ਕੀਤੇ ਸਨ।  -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All