DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Akash Anand ਮੁੜ ਬਣੇ BSP ਦੇ ਕੌਮੀ ਕਨਵੀਨਰ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਇੱਕ ਵਾਰ ਫਿਰ ਫ਼ੈਸਲਾ ਬਦਲਦਿਆਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਵਿੱਚ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਆਕਾਸ਼ ਨੂੰ ਮੁੜ ਪਾਰਟੀ ਦਾ ਕੌਮੀ ਕਨਵੀਨਰ...

  • fb
  • twitter
  • whatsapp
  • whatsapp
featured-img featured-img
ਮਾਇਆਵਤੀ ਤੇ ਆਕਾਸ਼ ਆਨੰਦ
Advertisement

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਇੱਕ ਵਾਰ ਫਿਰ ਫ਼ੈਸਲਾ ਬਦਲਦਿਆਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਵਿੱਚ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਆਕਾਸ਼ ਨੂੰ ਮੁੜ ਪਾਰਟੀ ਦਾ ਕੌਮੀ ਕਨਵੀਨਰ ਨਿਯੁਕਤ ਕੀਤਾ ਹੈ। ਮਾਇਆਵਤੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਰਾਹੀਂ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਦੇ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਰਿਵਾਰਕ ਮਾਮਲਿਆਂ ਕਾਰਨ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਸੀ। ਹਾਲਾਂਕਿ, ਆਕਾਸ਼ ਆਨੰਦ ਵੱਲੋਂ ਜਨਤਕ ਤੌਰ ’ਤੇ ਆਪਣੀ ਵਫ਼ਾਦਾਰੀ ਅਤੇ ਅਫ਼ਸੋਸ ਪ੍ਰਗਟ ਕਰਨ ਤੋਂ ਬਾਅਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਮਾਇਆਵਤੀ ਨੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਹੈ। ਮਾਇਆਵਤੀ ਨੇ ਉਮੀਦ ਜਤਾਈ ਹੈ ਕਿ ਆਕਾਸ਼ ਦੇ ਸਹੁਰੇ ਅਸ਼ੋਕ ਸਿਧਾਰਥ ਦੇ ਸਿਆਸਤ ਤੋਂ ਸੰਨਿਆਸ ਲੈਣ ਮਗਰੋਂ ਹੁਣ ਪਾਰਟੀ ਸੰਗਠਨ ਵਿੱਚ ਸਭ ਕੁਝ ਠੀਕ ਢੰਗ ਨਾਲ ਚੱਲੇਗਾ ਅਤੇ ਆਕਾਸ਼ ਪੂਰੀ ਦ੍ਰਿੜ੍ਹਤਾ ਨਾਲ ਪਾਰਟੀ ਦੀ ਸੇਵਾ ਕਰਨਗੇ।

Advertisement
Advertisement
×