ਨਵੀਂ ਦਿੱਲੀ (ਪੱਤਰ ਪ੍ਰੇਰਕ): ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਹਮਦਰਦੀ ਜਤਾਉਣ ਲਈ ਜਾਣ ਦੀ ਕੋਸ਼ਿਸ਼ ਕਰ ਰਹੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸਕੱਤਰ ਜਨਰਲ ਰਾਮ ਗੋਪਾਲ, ਪਾਰਟੀ ਐੱਮਐੱਲਸੀ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਅਹਿਮਦ ਹਸਨ ਅਤੇ ਹੋਰ ਆਗੂਆਂ ਨੂੰ ਲਖਨਊ ’ਚ ਅਖਿਲੇਸ਼ ਦੇ ਘਰ ਦੇ ਬਾਹਰ ਹਿਰਾਸਤ ਵਿੱਚ ਲੈ ਲਿਆ ਗਿਆ। ਅਖਿਲੇਸ਼ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਜਦੋਂ ਪਾਰਟੀ ਸਮਰਥਕ ਪਹੁੰਚੇ ਤਾਂ ਉਹ ਵੀ ਘਰ ਤੋਂ ਬਾਹਰ ਆ ਗਏ। ਅਖਿਲੇਸ਼ ਯਾਦਵ ਨੇ ਈਕੋ ਗਾਰਡਨ ਪਾਰਕ ਤੱਕ ਪੈਦਲ ਮਾਰਚ ਕਰਨ ਦੀ ਜ਼ਿਦ ਕੀਤੀ ਪਰ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਉਹ ਉਥੇ ਹੀ ਧਰਨਾ ਲਾ ਕੇ ਬੈਠ ਗਏ। ਇਸ ਦੌਰਾਨ ਪੁਲੀਸ ਦੀ ਇਕ ਜੀਪ ਨੂੰ ਅੱਗ ਲਗਾ ਦਿੱਤੀ ਗਈ। ਉਧਰ ਬਸਪਾ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੂੰ ਵੀ ਲਖੀਮਪੁਰ ਜਾਣ ਤੋਂ ਰੋਕਣ ਲਈ ਲਖਨਊ ’ਚ ਰੋਕ ਦਿੱਤਾ ਗਿਆ। ਪਾਰਟੀ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਮਿਸ਼ਰਾ ਨੂੰ ਕੱਲ ਅੱਧੀ ਰਾਤ ਤੋਂ ਹੀ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਉਹ ਕਿਸਾਨਾਂ ਦਾ ਹਾਲ ਜਾਣਨ ਲਈ ਲਖੀਮਪੁਰ ਨਾ ਜਾ ਸਕਣ। ਇਸ ਦੌਰਾਨ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਲੀਸ ਨੇ ਖੈਰਾਬਾਦ ’ਚ ਹਿਰਾਸਤ ’ਚ ਲੈ ਲਿਆ। ਇਸ ਦੌਰਾਨ ਯੂਪੀ ਪੁਲੀਸ ਨੇ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਨੂੰ ਵੀ ਲਖੀਮਪੁਰ ਖੀਰੀ ਜਾਣ ਤੋਂ ਰੋਕ ਦਿੱਤਾ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਰੋਕਿਆ ਗਿਆ। -ਪੀਟੀਆਈ
ਅਖਿਲੇਸ਼, ਰਾਮੂਵਾਲੀਆ, ਮਿਸ਼ਰਾ ਅਤੇ ਹੋਰਾਂ ਨੂੰ ਹਿਰਾਸਤ ’ਚ ਲਿਆ
* ਕਿਸਾਨ ਆਗੂਆਂ ਨਾਲ ਹੋਏ ਸਮਝੌਤੇ ਤਹਿਤ ਪੀੜਤਾਂ ਦੇ ਵਾਰਸਾਂ ਨੂੰ ਮਿਲੇਗਾ 45-45 ਲੱਖ ਦਾ ਮੁਆਵਜ਼ਾ * ਘਰ ਦੇ ਇਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ; ਜ਼ਖ਼ਮੀਆਂ ਨੂੰ ਮਿਲਣਗੇ 10-10 ਲੱਖ * ਦੋ ਐੱਫਆਈਆਰ ’ਚ 15 ਜਣੇ ਨਾਮਜ਼ਦ, ਹਾਈ ਕੋਰਟ ਦਾ ਸੇਵਾਮੁਕਤ ਜੱਜ ਕਰੇਗਾ ਮਾਮਲੇ ਦੀ ਜਾਂਚ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd