ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼
BJP uses Constitution to gain power: Akhilesh
Advertisement
ਲਖਨਊ, 26 ਜੂਨ
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ ਆਉਂਦੀ ਹੈ, ਉਹ ਸੰਵਿਧਾਨ ਦਾ ਸਤਿਕਾਰ ਕਰਨਾ ਬੰਦ ਕਰ ਦਿੰਦੀ ਹੈ।
Advertisement
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਕਾਇਮ ਰੱਖਣ ਦੀ ਸਹੁੰ ਚੁੱਕਣ ਦੇ ਬਾਵਜੂਦ, ਭਾਜਪਾ ਦੇ ਨੇਤਾਵਾਂ ਦੀਆਂ ਕਾਰਵਾਈਆਂ ਵਿੱਚ ਇਮਾਨਦਾਰੀ ਦੀ ਪੂਰੀ ਘਾਟ ਦਿਖਾਈ ਦਿੰਦੀ ਹੈ।
ਉਨ੍ਹਾਂ ਕਿਹਾ, "ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਉਣ ਲਈ ਸੰਵਿਧਾਨ ਦੀ ਵਰਤੋਂ ਕਰਦੀ ਹੈ। ਇਹ ਸੰਵਿਧਾਨ ਦੀ ਚਰਚਾ ਕਰਦੀ ਹੈ, ਸੰਵਿਧਾਨ ਦੀ ਪਾਲਣਾ ਕਰਨ ਅਤੇ ਇਸ ਦਾ ਸਤਿਕਾਰ ਕਰਨ ਦੀ ਗੱਲ ਕਰਦੀ ਹੈ ਜਦੋਂ ਤੱਕ ਉਹ ਸੱਤਾ ਵਿੱਚ ਨਹੀਂ ਆਉਂਦੀ। ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਉਂਦੀ ਹੈ, ਉਹ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ।" -ਪੀਟੀਆਈ
Advertisement
×