ਅਲੀਗੜ੍ਹ, 29 ਮਈ
ਇਥੇ ਨਕਲੀ ਸ਼ਰਾਬ ਪੀਣ ਨਾਲ ਹੁਣ ਤਕ 22 ਜਣਿਆਂ ਦੀ ਮੌਤ ਹੋ ਗਈ ਤੇ 28 ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੌਤਾਂ ਦੀ ਗਿਣਤੀ ਵਧ ਵੀ ਸਕਦੀ ਹੈ। ਇਸ ਮਾਮਲੇ ਵਿਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੋਸ਼ੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਲਗਾਉਣ ਦੇ ਹੁਕਮ ਦਿੱਤੇ ਸਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ 12 ਜਣਿਆਂ ’ਤੇ ਕੇਸ ਦਰਜ ਕੀਤਾ ਗਿਆ ਹੈ ਤੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨਿਲ ਚੌਧਰੀ ਨਾਲ ਕੰਮ ਕਰਦੇ ਰਿਸ਼ੀ ਸ਼ਰਮਾ ਤੇ ਵਿਪਨ ਯਾਦਵ ਬਾਰੇ ਜਾਣਕਾਰੀ ਦੇਣ ’ਤੇ ਪੰਜਾਹ ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ -ਪੀਟੀਆਈ