ਅਲੀਗੜ੍ਹ, 30 ਮਈ
ਇਥੇ ਨਕਲੀ ਸ਼ਰਾਬ ਪੀਣ ਨਾਲ ਹੁਣ ਤਕ 25 ਜਣਿਆਂ ਦੀ ਮੌਤ ਹੋ ਗਈ ਤੇ ਕਈਆਂ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੌਤਾਂ ਦੀ ਗਿਣਤੀ ਵਧ ਵੀ ਸਕਦੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ 12 ਜਣਿਆਂ ’ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। -ਪੀਟੀਆਈ