ਲਖਨਊ, 6 ਜੂਨ
ਅਲੀਗੜ੍ਹ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਵੱਡੀ ਗਿਣਤੀ ’ਚ ਹੋਈਆਂ ਮੌਤਾਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਰਿਸ਼ੀ ਸ਼ਰਮਾ ਨੂੰ ਪੁਲੀਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਉੱਧਰ ਕਾਂਗਰਸ ਨੇ ਜ਼ਹਿਰੀਲੀ ਸ਼ਰਾਬ ਕਾਂਡ ਦੇ ਮੁੱਦੇ ’ਤੇ ਯੂਪੀ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਦੇ ਆਬਕਾਰੀ ਮੰਤਰੀ ਸ੍ਰੀਰਾਮ ਨਰੇਸ਼ ਅਗਨੀਹੋਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਐੱਸਐੱਸਪੀ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਸ਼ਰਮਾ ਨੂੰ ਅਲੀਗੜ੍ਹ-ਬੁਲੰਦਸ਼ਹਿਰ ਦੀ ਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।-ਪੀਟੀਆਈ