ਚੇਨੱਈ, 25 ਫਰਵਰੀ
ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਅੱਜ ਇਸ ਅਕਾਦਮਿਕ ਵਰ੍ਹੇ ਲਈ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਵਿਧਾਨ ਸਭਾ ’ਚ ਨੌਵੀਂ, ਦਸਵੀਂ ਅਤੇ ਗਿਆਰ੍ਹਵੀਂ ਦੇ ਸਾਰੇ ਵਿਦਿਆਰਥੀਆਂ ਨੂੰ ਪਾਸ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਪ੍ਰੀਖਿਆ ਨਹੀਂ ਦੇਣੀ ਪਵੇਗੀ। ਉਨ੍ਹਾਂ ਕਿਹਾ,‘ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਅਸਾਧਰਨ ਪ੍ਰਸਥਿਤੀਆਂ, ਮਾਪਿਆਂ ਦੇ ਵਿਚਾਰਾਂ ਅਤੇ ਮਾਹਿਰਾਂ ਦੀ ਰਾਇ ਨੂੰ ਧਿਆਨ ’ਚ ਰੱਖਦਿਆਂ ਅਕਾਦਮਿਕ ਸੈਸ਼ਨ 2020-21 ਲਈ ਪ੍ਰੀਖਿਆਵਾਂ ਦੇਣ ਵਾਲੇ ਨੌਵੀਂ, ਦਸਵੀਂ ਅਤੇ ਗਿਆਰਵੀਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦਿੱਤਿਆਂ ਪਾਸ ਕਰਨ ਦਾ ਐਲਾਨ ਕੀਤਾ ਜਾਂਦਾ ਹੈ। -ਪੀਟੀਆਈ