ਸਰਬ ਪਾਰਟੀ ਮੀਟਿੰਗ: ਵਿਰੋਧੀ ਧਿਰਾਂ ਨੇ ਸੰਸਦ ’ਚ ਪੈਗਾਸਸ, ਮਹਿੰਗਾਈ, ਬੇਰੁਜ਼ਗਾਰੀ ਤੇ ਬੀਐੱਸਐੱਫ ਮਾਮਲਿਆਂ ’ਤੇ ਚਰਚਾ ਦੀ ਮੰਗ ਕੀਤੀ

ਸਰਬ ਪਾਰਟੀ ਮੀਟਿੰਗ: ਵਿਰੋਧੀ ਧਿਰਾਂ ਨੇ ਸੰਸਦ ’ਚ ਪੈਗਾਸਸ, ਮਹਿੰਗਾਈ, ਬੇਰੁਜ਼ਗਾਰੀ ਤੇ ਬੀਐੱਸਐੱਫ ਮਾਮਲਿਆਂ ’ਤੇ ਚਰਚਾ ਦੀ ਮੰਗ ਕੀਤੀ

ਨਵੀਂ ਦਿੱਲੀ, 28 ਨਵੰਬਰ

ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਅੱਜ ਸੱਦੀ ਸਰਬ ਪਾਰਟੀ ਮੀਟਿੰਗ ਜ਼ਿਆਦਾਤਰ ਵਿਰੋਧੀ ਪਾਰਟੀਆਂ ਨੇ ਪੈਗਾਸਸ ਜਾਸੂਸੀ ਵਿਵਾਦ, ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਚਰਚਾ ਦੀ ਮੰਗ ਕੀਤੀ। ਸੂਤਰਾਂ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਪੱਛਮੀ ਬੰਗਾਲ ਸਮੇਤ ਕੁਝ ਰਾਜਾਂ ਵਿਚ ਬੀਐੱਸਐੱਫ ਦੇ ਘੇਰੇ ਨੂੰ ਵਿਧਾਉਣ ਦਾ ਮਾਮਲਾ ਵੀ ਚੁੱਕਿਆ। ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਸੁਦੀਪ ਬੰਦੋਪਾਧਿਆਏ ਅਤੇ ਡੈਰੇਕ ਓ ਬ੍ਰਾਇਨ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਲਿਆਉਣ ਦੀ ਗੱਲ ਕੀਤੀ। ਮੀਟਿੰਗ ਵਿੱਚ ਮੌਜੂਦ ਵਿਰੋਧੀ ਨੇਤਾਵਾਂ ਵਿੱਚ ਕਾਂਗਰਸ ਤੋਂ ਮਲਿਕਾਅਰਜੁਨ ਖੜਗੇ, ਅਧੀਰ ਰੰਜਨ ਚੌਧਰੀ ਅਤੇ ਆਨੰਦ ਸ਼ਰਮਾ, ਡੀਐੱਮਕੇ ਤੋਂ ਟੀਆਰ ਬਾਲੂ ਅਤੇ ਤਿਰੂਚੀ ਸਿਵਾ, ਐੱਨਸੀਪੀ ਤੋਂ ਸ਼ਰਦ ਪਵਾਰ, ਸ਼ਿਵ ਸੈਨਾ ਤੋਂ ਵਿਨਾਇਕ ਰਾਉਤ, ਸਮਾਜਵਾਦੀ ਪਾਰਟੀ ਤੋਂ ਰਾਮਗੋਪਾਲ ਯਾਦਵ, ਬਸਪਾ ਤੋਂ ਸਤੀਸ਼ ਮਿਸ਼ਰਾ, ਬੀਜਦ ਤੋਂ ਪ੍ਰਸੰਨਾ ਆਚਾਰੀਆ ਅਤੇ ਨੈਸ਼ਨਲ ਕਾਨਫਰੰਸ ਤੋਂ ਫਾਰੂਕ ਅਬਦੁੱਲਾ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All