ਸਰਦ ਰੁੱਤ ਸੈਸ਼ਨ ਸਬੰਧੀ ਸਰਬ ਪਾਰਟੀ ਮੀਟਿੰਗ 6 ਨੂੰ : The Tribune India

ਸਰਦ ਰੁੱਤ ਸੈਸ਼ਨ ਸਬੰਧੀ ਸਰਬ ਪਾਰਟੀ ਮੀਟਿੰਗ 6 ਨੂੰ

ਸਰਦ ਰੁੱਤ ਸੈਸ਼ਨ ਸਬੰਧੀ ਸਰਬ ਪਾਰਟੀ ਮੀਟਿੰਗ 6 ਨੂੰ

ਨਵੀਂ ਦਿੱਲੀ, 25 ਨਵੰਬਰ

ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸੰਭਾਵੀ ਵਿਧਾਨਕ ਕੰਮ-ਕਾਜ ਅਤੇ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਲਈ 6 ਦਸੰਬਰ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਲੋਕ ਸਭਾ ਤੇ ਰਾਜ ਸਭਾ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸੱਦਾ-ਪੱਤਰ ਭੇਜਿਆ ਗਿਆ ਹੈ। ਸੱਦਾ-ਪੱਤਰ ਵਿੱਚ ਕਿਹਾ ਗਿਆ ਹੈ, ‘‘ਮੈਂ ਦੋਵਾਂ ਸਦਨਾਂ ਵਿੱਚ ਸੁਚਾਰੂ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਤੁਹਾਡੇ ਸਹਿਯੋਗ ਦੀ ਮੰਗ ਕਰਦਾ ਹਾਂ। ਇਹ ਮੀਟਿੰਗ 6 ਦਸੰਬਰ 2022 ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਨਵੀਂ ਦਿੱਲੀ ਦੇ ਸੰਸਦ ਭਵਨ ਦੀ ਸੰਸਦੀ ਲਾਇਬ੍ਰੇਰੀ ਬਿਲਡਿੰਗ ਵਿੱਚ ਕੀਤੀ ਜਾਵੇਗੀ।’’ ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ-ਰੁੱਤ ਇਜਲਾਸ 7 ਤੋਂ 29 ਦਸੰਬਰ ਤੱਕ ਚੱਲੇਗਾ। 23 ਦਿਨ ਤੱਕ ਚੱਲਣ ਵਾਲੇ ਸੈਸ਼ਨ ਦੌਰਾਨ 17 ਬੈਠਕਾਂ ਹੋਣਗੀਆਂ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All