ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜਸਟਿਸ ਐੱਮ.ਆਰ.ਸ਼ਾਹ ਦਾ ਸਾਰਾ ਸਟਾਫ਼ ਕਰੋਨਾਵਾਇਰਸ ਦੀ ਮਾਰ ਹੇਠ ਆ ਗਿਆ ਹੈ। ਜਸਟਿਸ ਸ਼ਾਹ ਨੇ ਅੱਜ ਕੇਸ ਦੀ ਸੁਣਵਾਈ ਦੌਰਾਨ ਇਹ ਖੁਲਾਸਾ ਕੀਤਾ ਹੈ। ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਵਿੱਚ ਬੈਠੇ ਜਸਟਿਸ ਸ਼ਾਹ ਨੇ ਵਕੀਲਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਅਧਿਕਾਰਤ ਰਿਹਾਇਸ਼ ਵਿੱਚਲਾ ਸਾਰਾ ਸਟਾਫ਼ ਵਾਇਰਸ ਦੀ ਲਾਗ ਤੋਂ ਪੀੜਤ ਹੈ। ਇਸ ਤੋਂ ਪਹਿਲਾਂ ਪਿਛਲੇ ਇਕ ਹਫ਼ਤੇ ਦੌਰਾਨ ਸਰਵਉੱਚ ਅਦਾਲਤ ਦੇ 40 ਤੋਂ ਵੱਧ ਸਟਾਫ਼ ਮੈਂਬਰਾਂ ਦੇ ਕਰੋਨਾ ਪਾਜ਼ੇਟਿਵ ਨਿਕਲਣ ਦੀਆਂ ਰਿਪੋਰਟਾਂ ਆਈਆਂ ਸਨ। -ਪੀਟੀਆਈ