ਅਲਾਹਾਬਾਦ ਹਾਈ ਕੋਰਟ ਵੱਲੋਂ ਆਜ਼ਮ ਖਾਨ ਨੂੰ ਜ਼ਮਾਨਤ
ਸਾਲ 2013 ’ਚ ਮੰਤਰੀ ਹੁੰਦੇ ਨਿਯਮਾਂ ਨੂੰ ਅਣਗੌਲਿਆ ਕਰ ਕੇ ਜ਼ਮੀਨ ਕੀਤੀ ਸੀ ਅਲਾਟ
Advertisement
Allahabad HC grants bail to SP leader Azam Khan in Quality Bar land case ਅਲਾਹਾਬਾਦ ਹਾਈ ਕੋਰਟ ਨੇ ਕੁਆਲਿਟੀ ਬਾਰ ਜ਼ਮੀਨ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਮੁਹੰਮਦ ਆਜ਼ਮ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਆਜ਼ਮ ਖਾਨ ਦੇ ਵਕੀਲ ਮੁਹੰਮਦ ਖਾਲਿਦ ਨੇ ਕਿਹਾ ਕਿ ਇਸ ਜ਼ਮਾਨਤ ਨਾਲ ਆਜ਼ਮ ਖਾਨ ਦੇ ਜਲਦੀ ਹੀ ਜੇਲ੍ਹ ਵਿਚੋਂ ਰਿਹਾਅ ਹੋਣ ਦੀ ਸੰਭਾਵਨਾ ਹੈ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਾਲਾ ਕੋਈ ਵੀ ਕੇਸ ਲੰਬਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਗਈ ਹੈ। ਇਸ ਪ੍ਰਕਿਰਿਆ ਵਿੱਚ ਦੋ ਤੋਂ ਤਿੰਨ ਦਿਨ ਲੱਗ ਸਕਦੇ ਹਨ। ਆਜ਼ਮ ਖਾਨ ’ਤੇ ਦੋਸ਼ ਲੱਗੇ ਸਨ ਕਿ ਉਸ ਨੇ 2013 ਵਿੱਚ ਕੈਬਨਿਟ ਮੰਤਰੀ ਵਜੋਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਤੇ ਨਿਯਮਾਂ ਨੂੰ ਅਣਗੌਲਿਆ ਕਰ ਕੇ ਇੱਕ ਪਰਿਵਾਰਕ ਮੈਂਬਰ ਨੂੰ ਜ਼ਮੀਨ ਅਲਾਟ ਕੀਤੀ ਸੀ। ਇਹ ਮਾਮਲਾ ਇੱਕ ਸਮਾਜ ਨਾਲ ਸਬੰਧਤ ਸੀ ਜਿਸ ਦੀ ਕੁਆਲਿਟੀ ਬਾਰ ਨਾਮਕ ਇਮਾਰਤ ਸੀ ਅਤੇ ਕੁਝ ਜ਼ਮੀਨ ਸੀ। ਏਐੱਨਆਈ
Advertisement
Advertisement