DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ

Haryana Cabinet Portfolios: ਮੁੱਖ ਮੰਤਰੀ ਸੈਣੀ ਕੋਲ ਗ੍ਰਹਿ, ਵਿੱਤ, ਆਬਕਾਰੀ ਅਤੇ ਕਰ ਸਮੇਤ ਹੋੲ ਕਈ ਵਿਭਾਗ
  • fb
  • twitter
  • whatsapp
  • whatsapp
featured-img featured-img
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਏਐੱਨਆਈ
Advertisement

ਚੰਡੀਗੜ੍ਹ, 21 ਅਕਤੂਬਰ

Haryana Cabinet Portfolios: ਨਵੀਂ ਬਣੀ ਹਰਿਆਣਾ ਸਰਕਾਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੋਲ ਗ੍ਰਹਿ, ਵਿੱਤ, ਆਬਕਾਰੀ ਅਤੇ ਕਰ ਵਿਭਾਗ ਸਮੇਤ ਮੁੱਖ ਵਿਭਾਗ ਰੱਖੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ, ਨਿਆਂ ਪ੍ਰਸ਼ਾਸਨ, ਆਮ ਪ੍ਰਸ਼ਾਸਨ, ਅਪਰਾਧਿਕ ਜਾਂਚ (ਸੀ.ਆਈ.ਡੀ.), ਅਮਲਾ ਅਤੇ ਸਿਖਲਾਈ ਅਤੇ ਕਾਨੂੰਨ ਅਤੇ ਵਿਧਾਨਕ ਵਿਭਾਗ ਵੀ ਆਪਣੇ ਕੋਲ ਰੱਖੇ। ਇਸ ਤੋਂ ਇਲਾਵਾ ਸੱਤ ਵਾਰ ਦੇ ਵਿਧਾਇਕ ਅਤੇ ਕੈਬਨਿਟ ਵਿੱਚ ਸਭ ਤੋਂ ਸੀਨੀਅਰ ਵਿਧਾਇਕ ਰਹੇ ਅਨਿਲ ਵਿਜ ਨੂੰ ਊਰਜਾ, ਟਰਾਂਸਪੋਰਟ ਅਤੇ ਲੇਬਰ ਵਿਭਾਗ ਦਿੱਤੇ ਗਏ ਹਨ। ਉਹ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਧੀਨ ਗ੍ਰਹਿ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸਨ।

Advertisement

ਪਹਿਲੀ ਵਾਰ ਦੀ ਮਹਿਲਾ ਵਿਧਾਇਕ ਸ਼ਰੂਤੀ ਚੌਧਰੀ ਨੂੰ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ ਸਰੋਤ ਅਲਾਟ ਕੀਤੇ ਗਏ ਹਨ, ਜਦੋਂ ਕਿ ਮੰਤਰੀ ਆਰਤੀ ਸਿੰਘ ਰਾਓ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੂਸ਼ ਵਿਭਾਗ ਦਿੱਤੇ ਗਏ ਹਨ। ਰਾਓ ਨਰਬੀਰ ਸਿੰਘ ਨੂੰ ਉਦਯੋਗ ਅਤੇ ਵਣਜ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ, ਜਦਕਿ ਮਹੀਪਾਲ ਢਾਂਡਾ ਨੂੰ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਵਿਪੁਲ ਗੋਇਲ ਮਾਲ ਅਤੇ ਆਫ਼ਤ ਪ੍ਰਬੰਧਨ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗਾਂ ਦੇ ਮੰਤਰੀ ਹਨ। ਅਰਵਿੰਦ ਸ਼ਰਮਾ ਜੇਲ੍ਹ ਅਤੇ ਸਹਿਕਾਰਤਾ ਵਿਭਾਗ ਸੰਭਾਲਣਗੇ, ਜਦਕਿ ਸ਼ਿਆਮ ਸਿੰਘ ਰਾਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਦੇਖਭਾਲ ਕਰਨਗੇ। ਰਣਬੀਰ ਗੰਗਵਾ ਪਬਲਿਕ ਹੈਲਥ ਇੰਜੀਨੀਅਰਿੰਗ ਨੂੰ ਸੰਭਾਲਣਗੇ ਅਤੇ ਕ੍ਰਿਸ਼ਨ ਕੁਮਾਰ ਬੇਦੀ ਕੋਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਆਏ ਹਨ।

ਕ੍ਰਿਸ਼ਨ ਲਾਲ ਪੰਵਾਰ ਨੂੰ ਵਿਕਾਸ ਅਤੇ ਪੰਚਾਇਤਾਂ, ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਅਲਾਟ ਕੀਤੇ ਗਏ ਹਨ। ਰਾਜ ਮੰਤਰੀ (ਸੁਤੰਤਰ ਚਾਰਜ) ਰਾਜੇਸ਼ ਨਾਗਰ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਲਾਟ ਕੀਤਾ ਗਿਆ ਹੈ ਜਦੋਂ ਕਿ ਰਾਜ ਮੰਤਰੀ ਗੌਰਵ ਗੌਤਮ (ਸੁਤੰਤਰ ਚਾਰਜ) ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਅਤੇ ਖੇਡ ਵਿਭਾਗਾਂ ਨੂੰ ਸੰਭਾਲਣਗੇ।

ਸੈਣੀ ਨੇ ਐਤਵਾਰ ਨੂੰ ਇੱਥੇ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਵਿਕਾਸ ਅਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਲੋਕ ਭਲਾਈ ਨੂੰ ਪਹਿਲ ਦਿੰਦੇ ਹੋਏ 22 ਅਕਤੂਬਰ ਤੋਂ ਮਿਊਂਸੀਪਲ ਸੰਸਥਾਵਾਂ ਵਿੱਚ 'ਸਮਾਧਨ ਕੈਂਪ' ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਅਧਿਕਾਰੀ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵੇਰੇ 9 ਵਜੇ ਤੋਂ 11 ਵਜੇ ਤੱਕ ਦਫ਼ਤਰ ਵਿੱਚ ਮੌਜੂਦ ਰਹਿਣਗੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ 24 ਅਕਤੂਬਰ ਨੂੰ ਸਵੇਰੇ 9 ਵਜੇ ਚੰਡੀਗੜ੍ਹ ਵਿਖੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣਗੇ। -ਆਈਏਐੱਨਐੱਸ

Advertisement
×