ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਰੇਲਵੇ ਮੁਲਾਜ਼ਮਾਂ ਨੂੰ ਵਿੱਤੀ ਵਰ੍ਹੇ 2021-22 ਲਈ ਉਤਪਾਦਨ ਆਧਾਰਿਤ ਬੋਨਸ ਦੀ ਅਦਾਇਗੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰੇਲਵੇ ਦੇ ਕਰੀਬ 11.27 ਲੱਖ ਨਾਨ ਗਜ਼ਟਿਡ ਮੁਲਾਜ਼ਮਾਂ ਨੂੰ ਇਸ ਸਾਲ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਬੋਨਸ ਦਿੱਤਾ ਜਾ ਰਿਹਾ ਹੈ। ਇਸ ਨਾਲ ਖ਼ਜ਼ਾਨੇ ’ਤੇ 1832.09 ਕਰੋੜ ਰੁਪਏ ਦਾ ਬੋਝ ਪੈਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਕੋਵਿਡ ਚੁਣੌਤੀਆਂ ਕਾਰਨ ਬਣੇ ਮਾੜੇ ਵਿੱਤੀ ਹਾਲਾਤ ਦੇ ਬਾਵਜੂਦ ਬੋਨਸ ਦੀ ਅਦਾਇਗੀ ਦਾ ਫ਼ੈਸਲਾ ਲਿਆ ਗਿਆ ਹੈ। -ਪੀਟੀਆਈ