DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਲਮੋੜਾ ਹਾਦਸਾ: ਡੂੰਘੀ ਖੱਡ ’ਚ ਡਿੱਗੀ ਬੱਸ, 7 ਜ਼ਿੰਦਗੀਆਂ ਖ਼ਤਮ!

ਦੁਆਰਾਹਾਟ ਤੋਂ ਰਾਮਨਗਰ ਜਾ ਰਹੀ ਸੀ ਬੱਸ, ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਧਾਮੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਡਰਾਈਵਰ ਸਮੇਤ 12 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਐਸਐਸਪੀ ਦੇਵੇਂਦਰ ਪਿੰਚਾ ਮੁਤਾਬਕ, ਇਹ ਹਾਦਸਾ ਭੀਕੀਆਸੈਣ ਇਲਾਕੇ ਵਿੱਚ ਉਸ ਵੇਲੇ ਵਾਪਰਿਆ ਜਦੋਂ ਬੱਸ ਦੁਆਰਾਹਾਟ ਤੋਂ ਰਾਮਨਗਰ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 18 ਤੋਂ 19 ਸਵਾਰੀਆਂ ਮੌਜੂਦ ਸਨ। ਸੂਚਨਾ ਮਿਲਦੇ ਹੀ ਪੁਲੀਸ ਅਤੇ SDRF ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ।

Advertisement

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਪੂਰੀ ਘਟਨਾ ਦੀ ਨਿਗਰਾਨੀ ਕਰ ਰਹੇ ਹਨ।

Advertisement

ਮੁੱਖ ਮੰਤਰੀ ਨੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਬਿਹਤਰ ਇਲਾਜ ਲਈ ਵੱਡੇ ਮੈਡੀਕਲ ਸੈਂਟਰਾਂ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਧੱਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਬੱਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੀਐਮਓ ਨੇ ਲਿਖਿਆ, “ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੱਸ ਹਾਦਸੇ ਕਾਰਨ ਹੋਈਆਂ ਮੌਤਾਂ ਬਹੁਤ ਹੀ ਦੁਖਦ ਹਨ। ਅਸੀਂ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ।”

Advertisement
×