ਅਮਿਤ ਖਰੇ ਉਪ-ਰਾਸ਼ਟਰਪਤੀ ਦੇ ਸਕੱਤਰ ਨਿਯੁਕਤ
ਸਰਕਾਰ ਨੇ ਅੱਜ ਸਾਬਕਾ ਆਈ ਏ ਐੱਸ ਅਧਿਕਾਰੀ ਅਮਿਤ ਖਰੇ ਨੂੰ ਉਪ-ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਦਾ ਸਕੱਤਰ ਨਿਯੁਕਤ ਕੀਤਾ ਹੈ। ਖਰੇ 12 ਅਕਤੂਬਰ 2021 ਤੋਂ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸਮਾਜਿਕ...
Advertisement
ਸਰਕਾਰ ਨੇ ਅੱਜ ਸਾਬਕਾ ਆਈ ਏ ਐੱਸ ਅਧਿਕਾਰੀ ਅਮਿਤ ਖਰੇ ਨੂੰ ਉਪ-ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਦਾ ਸਕੱਤਰ ਨਿਯੁਕਤ ਕੀਤਾ ਹੈ। ਖਰੇ 12 ਅਕਤੂਬਰ 2021 ਤੋਂ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸਮਾਜਿਕ ਖੇਤਰ ਨਾਲ ਸਬੰਧਤ ਮਾਮਲਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਉਹ ‘ਕੌਮੀ ਸਿੱਖਿਆ ਨੀਤੀ, 2020’ ਤਿਆਰ ਕਰਨ ਅਤੇ ਲਾਗੂ ਕਰਨ ਵਾਲੀ ਟੀਮ ਦਾ ਹਿੱਸਾ ਵੀ ਰਹੇ। ਖਰੇ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਤਰੀਕ ਤੋਂ ਤਿੰਨ ਸਾਲਾਂ ਲਈ ਹੋਵੇਗੀ। ਇਕ ਅਧਿਕਾਰਤ ਆਦੇਸ਼ ਮੁਤਾਬਕ, ‘‘ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਝਾਰਖੰਡ ਕੇਡਰ ਦੇ 1985 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਅਧਿਕਾਰੀ (ਸੇਵਾਮੁਕਤ) ਅਮਿਤ ਖਰੇ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਦਾ ਸਕੱਤਰ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਹੈ।’’
Advertisement
Advertisement
×