ਨਵੀਂ ਦਿੱਲੀ, 3 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਮੋਦੀ ਸਰਕਾਰ ਚੱਕਰਵਾਤ ਬੁਰੇਵੀ ਨੂੰ ਧਿਆਨ ’ਚ ਰੱਖਦਿਆਂ ਇਨ੍ਹਾਂ ਦੋਵਾਂ ਸੂਬਿਆਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਸ੍ਰੀ ਸ਼ਾਹ ਨੇ ਟਵੀਟ ਕੀਤਾ,‘ਚੱਕਰਵਾਤ ਬੁਰੇਵੀ ਦੇ ਮੱਦੇਨਜ਼ਰ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲਬਾਤ ਕੀਤੀ। ਮੋਦੀ ਸਰਕਾਰ ਤਾਮਿਲਨਾਡੂ ਅਤੇ ਕੇਰਲ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਵੱਧ ਹੈ। ਦੋਵਾਂ ਸੂਬਿਆਂ ਵਿੱਚ ਪਹਿਲਾਂ ਹੀ ਐੱਨਡੀਆਰਐੱਫਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।’
-ਪੀਟੀਆਈ