DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਿਤ ਸ਼ਾਹ ਨੇ ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਚੁੱਕਿਆ; ਮਾਨ ਸਰਕਾਰ ਨੂੰ ਰੋਕ ਲਗਾਉਣ ਦੀ ਅਪੀਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਕਥਿਤ ਤੌਰ 'ਤੇ ਵਧ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਦਾ ਮੁੱਦਾ ਉਠਾਇਆ ਹੈ। ਸ਼ਾਹ ਅੱਜ ਨਵੀਂ ਮੁੰਬਈ ਦੇ ਖਾਰਘਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ...

  • fb
  • twitter
  • whatsapp
  • whatsapp
featured-img featured-img
PTI
Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਕਥਿਤ ਤੌਰ 'ਤੇ ਵਧ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਦਾ ਮੁੱਦਾ ਉਠਾਇਆ ਹੈ। ਸ਼ਾਹ ਅੱਜ ਨਵੀਂ ਮੁੰਬਈ ਦੇ ਖਾਰਘਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਲਾਲਚ ਵੱਸ ਕਰਵਾਏ ਜਾ ਰਹੇ ਧਰਮ ਪਰਿਵਰਤਨ ਦੇ ਅਭਿਆਸ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼ਾਹ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਇਸ ਪ੍ਰਥਾ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, “ਇਹ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਹੋ ਰਿਹਾ ਹੈ। ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਆਪਣੀ ਕੁਰਬਾਨੀ ਦਿੱਤੀ ਸੀ। ਪਰ ਜੇਕਰ ਕਿਸੇ ਲਾਲਚ ਕਾਰਨ ਧਰਮ ਪਰਿਵਰਤਨ ਹੋ ਰਿਹਾ ਹੈ, ਤਾਂ ਅਸੀਂ ਆਪਣੇ ਗੁਰੂ ਦੀ ਸਿੱਖਿਆ ਦੀ ਉਲੰਘਣਾ ਕਰਦੇ ਹਾਂ। ਪੰਜਾਬ ਸਰਕਾਰ ਅਤੇ ਪੰਜਾਬੀ ਸਮਾਜ ਨੂੰ ਧਰਮ ਪਰਿਵਰਤਨ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।”

Advertisement

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਕਰ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਨੇ ਹਿੰਦੂਆਂ ਨੂੰ ਬਚਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਨਾ ਦਿੱਤੀ ਹੁੰਦੀ, ਤਾਂ ਅੱਜ ਦੁਨੀਆ ਵਿੱਚ ਕੋਈ ਹਿੰਦੂ ਨਾ ਬਚਦਾ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸੰਘ ਦੇ ਲੋਕ, ਸਗੋਂ ਭਾਰਤ ਅਤੇ ਦੁਨੀਆ ਭਰ ਦੇ ਸਨਾਤਨ ਧਰਮ ਦੇ ਸਮੂਹ ਪੈਰੋਕਾਰ ਗੁਰੂ ਸਾਹਿਬ ਦੇ ਰਿਣੀ ਹਨ।

Advertisement

Advertisement
×