ਮੁੰਬਈ, 11 ਜੁਲਾਈ
ਮੈਗਾਸਟਾਰ ਅਮਿਤਾਭ ਬੱਚਨ ਦੀ ਕਰੋਨਾਵਾਇਰਸ ਰਿਪੋਰਟ ਅੱਜ ਦੇਰ ਸ਼ਾਮ ਪਾਜ਼ੇਟਿਵ ਪਾਈ ਗਈ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅਮਿਤਾਭ ਬੱਚਨ ਨੇ ਇਸ ਸਬੰਧੀ ਜਾਣਕਾਰੀ ਖ਼ੁਦ ਆਪਣੇ ਟਵਿੱਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਦੇ ਪਰਿਵਾਰ ਤੇ ਸਟਾਫ਼ ਦੇ ਵੀ ਕੋਵਿਡ-19 ਦੇ ਟੈਸਟ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜਿਆਂ ਦੀ ਉਡੀਕ ਹੈ। ਬੱਚਨ ਨੇ ਉਨ੍ਹਾਂ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਕਿਹਾ ਹੈ ਜਿਹੜੇ ਪਿਛਲੇ 10 ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ’ਚ ਆਏ ਹਨ।