ਨਵੀਂ ਦਿੱਲੀ: ਰਤਨ ਟਾਟਾ, ਜਸਟਿਸ ਕੇ.ਟੀ.ਥੌਮਸ ਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਕਰੀਆ ਮੁੰਡਾ ਨੂੰ ਪੀਐੱਮ ਕੇਅਰਜ਼ ਫੰਡ ਦੇ ਨਵੇਂ ਟਰੱਸਟੀਆਂ ਵਜੋਂ ਸ਼ਾਮਲ ਕੀਤਾ ਹੈ। ਇਨ੍ਹਾਂ ਤਿੰਨਾਂ ਨੂੰ ਪਿਛਲੀ ਦਿਨੀਂ ਟਰੱਸਟੀਆਂ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ ਕੇਅਰਜ਼ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਵਾਲੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਮੋਦੀ ਨੇ ਲੰਘੇ ਦਿਨ ਪੀਐੱਮ ਕੇਅਰਜ਼ ਫੰਡ ਦੇ ਬੋਰਡ ਆਫ਼ ਟਰੱਸਟੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। -ਪੀਟੀਆਈ