ਚੰਡੀਗੜ੍ਹ, 15 ਜਨਵਰੀ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਫੋਰਸ ਨੇ ਵੀਰਵਾਰ ਰਾਤ ਸਰਹੱਦੀ ਵਾੜ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਵੇਖੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਕਰੀਬ 8.30 ਵਜੇ ਗੋਲੀ ਮਾਰ ਕੇ ਘੁਸਪੈਠੀਆ ਮਾਰ ਦਿੱਤਾ।