DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ: ਐੱਨਆਰਆਈ ਦੇ ਕਤਲ ਦੇ ਸਬੰਧ ਵਿੱਚ ਦੋ ਗ੍ਰਿਫ਼ਤਾਰ

  ਇੱਕ ਵੱਡੀ ਸਫ਼ਲਤਾ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੰਮ੍ਰਿਤਸਰ ਦੇ ਰਾਜਾ ਸਾਂਸੀ ਵਿੱਚ ਇਟਲੀ-ਅਧਾਰਤ ਐੱਨਆਰਆਈ ਮਲਕੀਤ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਕਰਮਜੀਤ...

  • fb
  • twitter
  • whatsapp
  • whatsapp
Advertisement

ਇੱਕ ਵੱਡੀ ਸਫ਼ਲਤਾ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੰਮ੍ਰਿਤਸਰ ਦੇ ਰਾਜਾ ਸਾਂਸੀ ਵਿੱਚ ਇਟਲੀ-ਅਧਾਰਤ ਐੱਨਆਰਆਈ ਮਲਕੀਤ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਵਜੋਂ ਹੋਈ ਹੈ।

Advertisement

ਪੁਲੀਸ ਅਨੁਸਾਰ ਬਿਕਰਮਜੀਤ ਸਿੰਘ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਜੁੜਿਆ ਹੋਇਆ ਹੈ ਅਤੇ ਉਸਦਾ ਲੰਮਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਦਰਜ ਮਾਮਲੇ ਸ਼ਾਮਲ ਹਨ। ਉਹ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ ਧਾਰਮਿਕ ਇਕੱਠ ’ਤੇ ਹੋਏ ਗਰੇਨੇਡ ਹਮਲੇ ਵਿੱਚ ਵੀ ਸ਼ਾਮਲ ਸੀ।

ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ X 'ਤੇ ਇੱਕ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ।

ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਬਿਕਰਮਜੀਤ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕਾਰਵਾਈ ਕੀਤੀ, ਜਿਨ੍ਹਾਂ ਨੇ ਉਸ ਨੂੰ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰੋਂ ਨਾਜਾਇਜ਼ ਹਥਿਆਰ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਸਨ।

ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰੀ ਦੌਰਾਨ ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਹਥਿਆਰਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ, ਜਿਸ ਵਿੱਚ ਇੱਕ PX5 ਵਿਦੇਸ਼ੀ ਬਣੀ .30 ਕੈਲੀਬਰ ਪਿਸਤੌਲ, ਇੱਕ ਹੋਰ .30 ਕੈਲੀਬਰ ਪਿਸਤੌਲ, ਇੱਕ .45 ਕੈਲੀਬਰ ਵਿਦੇਸ਼ੀ ਬਣੀ ਪਿਸਤੌਲ, ਇੱਕ .32 ਕੈਲੀਬਰ ਪਿਸਤੌਲ, ਇੱਕ ਰਿਵਾਲਵਰ, ਅਤੇ ਕਈ ਜ਼ਿੰਦਾ ਕਾਰਤੂਸ ਸ਼ਾਮਲ ਹਨ।

Advertisement
×