ਨਵੀਂ ਦਿੱਲੀ, 21 ਅਗਸਤ
ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਦੇ ਅਹੁਦੇ ’ਤੇ ਰਹਿੰਦਿਆਂ ਉਨ੍ਹਾਂ ਦੇ ਵਿਵਹਾਰ ਦੀ ਜਾਂਚ ਲਈ ਤਿੰਨ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸ੍ਰੀ ਗੋਗੋਈ ਇਸ ਸਮੇਂ ਰਾਜ ਸਭਾ ਮੈਂਬਰ ਹਨ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਜਨਹਿੱਤ ਪਟੀਸ਼ਨ ਨੂੰ ‘ਗ਼ੈਰਜ਼ਰੂਰੀ’ ਦੱਸਿਆ ਅਤੇ ਕਿਹਾ ਕਿ ਅਰਜ਼ੀਕਾਰ ਨੇ ਬੀਤੇ ਦੋ ਸਾਲਾਂ ’ਚ ਸੁਣਵਾਈ ਲਈ ਕੋਈ ਜ਼ੋਰ ਨਹੀਂ ਦਿੱਤਾ। ਉਂਜ ਵੀ ਸ੍ਰੀ ਗੋਗੋਈ ਦਾ ਕਾਰਜਕਾਲ ਹੁਣ ਖ਼ਤਮ ਹੋ ਚੁੱਕਾ ਹੈ। ਇਸ ਲਈ ਅਰਜ਼ੀ ਦਾਖ਼ਲ ਕਰਨ ਦਾ ਹੁਣ ਕੋਈ ਮਤਲਬ ਨਹੀਂ ਰਹਿੰਦਾ ਹੈ। -ਪੀਟੀਆਈ