ਟ੍ਰਿਬਿਊਨ ਨਿਊਜ਼ ਸਰਵਿਸ
ਹਿਸਾਰ, 2 ਜਨਵਰੀ
ਪੰਜਾਬ ਦੇ ਬਠਿੰਡਾ ਤੋਂ ਦਿੱਲੀ ਜਾ ਰਹੇ ਥਲ ਸੈਨਾ ਦੇ ਹੈਲੀਕਾਪਟਰ ਨੂੰ ਅੱਜ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਵਿਚਲੇ ਖੇਤ ਵਿੱਚ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਇਸ ਵਿੱਚ ਸਵਾਰ ਤਿੰਨੋਂ ਵਿਅਕਤੀ ਸੁਰੱਖਿਅਤ ਹਨ। ਪੰਜਾਬ ਦੇ ਬਠਿੰਡਾ ਤੋਂ ਦਿੱਲੀ ਜਾ ਰਹੀ ਉਡਾਣ ਦੀ ਜੀਂਦ ਜ਼ਿਲ੍ਹੇ ਦੇ ਪਿੰਡ ਜੱਜਾਂਵਾਲਾ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਗਈ।