ਲਖਨਊ, 20 ਅਗਸਤ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਆਸ-ਪਾਸ ਦੇ ਕਈ ਜ਼ਿਲ੍ਹਿਆਂ ਵਿੱਚ 19-20 ਅਗਸਤ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਇਹ ਝਟਕੇ 19-20 ਅਗਸਤ ਦੀ ਦਰਮਿਆਨੀ ਰਾਤ ਨੂੰ 1.12 ਵਜੇ ਮਹਿਸੂਸ ਕੀਤੇ ਗਏ ਤੇ ਇਸ ਦੀ ਰਿਕਟਰ ਪੈਮਾਨੇ ‘ਤੇ ਸ਼ਿੱਦਤ 5.2 ਨਾਪੀ ਗਈ। ਭੂਚਾਲ ਦਾ ਕੇਂਦਰ ਨੇਪਾਲ ਦੇ ਸਰਹੱਦੀ ਜ਼ਿਲ੍ਹੇ ਬਹਿਰਾਇਚ ਵਿੱਚ ਜ਼ਮੀਨੀ ਪੱਧਰ ਤੋਂ 82 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।