ਸ੍ਰੀਨਗਰ, 19 ਸਤੰਬਰ
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਲਈ 1350 ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ, ਜਿਸ ਨਾਲ ਪ੍ਰਦੇਸ਼ ਦੇ ਸੈਰ ਸਪਾਟ ਤੇ ਹੋਰ ਸੈਕਟਰਾਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਜੰਮੂ-ਕਸ਼ਮੀਰ ਵਿੱਚ ਇੱਕ ਸਾਲ ਲਈ 50 ਪ੍ਰਤੀਸ਼ਤ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੀ ਰਾਸ਼ੀ ਮੁਆਫ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ, ਪਰਿਵਾਰਾਂ ਅਤੇ ਕਾਰੋਬਾਰਾਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਸਿਨਹਾ ਨੇ ਇਹ ਵੀ ਸੰਕੇਤ ਦਿੱਤਾ ਕਿ ਕੇਂਦਰ ਕਾਰੋਬਾਰੀ ਸੰਸਥਾਵਾਂ ਨੂੰ ਸਹਾਇਤਾ ਦੇਣ ਲਈ “ਬੇਮਿਸਾਲ ਅਤੇ ਇਤਿਹਾਸਕ ਪੈਕੇਜ” ਬਾਰੇ ਸਰਗਰਮੀ ਨਾਲ ਵਿਚਾਰ ਕਰ ਰਿਹਾ ਹੈ, ਜਿਸ ਨਾਲ ਮੌਜੂਦਾ ਅਤੇ ਨਵੇਂ ਉਦਯੋਗਾਂ ਵੱਡਾ ਹੁਲਾਰਾ ਮਿਲੇਗਾ।