ਦਾਰਸੀ, 11 ਜੁਲਾਈ
ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਦੇਰ ਰਾਤ ਬਾਰਾਤੀਆਂ ਲੈ ਕੇ ਜਾ ਰਹੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਇਹ ਹਾਦਸਾ ਦਾਰਸੀ ਦੇ ਬਾਹਰਵਾਰ ਉਸ ਸਮੇਂ ਵਾਪਰਿਆ, ਜਦੋਂ ਆਂਧਰਾ ਪ੍ਰਦੇਸ਼ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ 45 ਬਾਰਾਤੀਆਂ ਨੂੰ ਲੈ ਕੇ ਜਾ ਰਹੀ ਸੀ ਤੇ ਨਹਿਰ ਵਿੱਚ ਡਿੱਗ ਗਈ। ਮਰਨ ਵਾਲਿਆਂ ਵਿੱਚ ਪੰਜ ਔਰਤਾਂ, ਇਕ ਪੁਰਸ਼ ਅਤੇ ਛੇ ਸਾਲਾ ਬੱਚੀ ਸ਼ਾਮਲ ਹੈ।