ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Andhra Pradesh: ਕਾਸ਼ੀਬੁੱਗਾ ਮੰਦਰ ਭਗਦੜ ਮਾਮਲਾ; 9 ਲੋਕਾਂ ਦੀ ਗਈ ਜਾਨ

ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਇੱਕ ਮੰਦਰ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ ਨੌਂ ਲੋਕਾਂ ਅੱਠ ਔਰਤਾਂ ਅਤੇ ਇੱਕ...
Videograb PTI/X
Advertisement

ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਇੱਕ ਮੰਦਰ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ ਨੌਂ ਲੋਕਾਂ ਅੱਠ ਔਰਤਾਂ ਅਤੇ ਇੱਕ ਲੜਕਾ - ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿੱਚ ਹੋਈ ਭਗਦੜ ਤੋਂ ਮੈਂ ਦੁਖੀ ਹਾਂ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਸ ਮੰਦਭਾਗੀ ਘਟਨਾ ਵਿੱਚ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।’’

Advertisement

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀ ਵਿਅਕਤੀਆਂ ਲਈ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਥਾਨਕ ਨੇਤਾਵਾਂ ਨੂੰ ਭਗਦੜ ਵਾਲੀ ਥਾਂ 'ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੌਤਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਦੀ ਅਧਿਕਾਰੀਆਂ ਵੱਲੋਂ ਅਜੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।

 

 

 

 

Advertisement
Tags :
Andhra Pradesh Stampede:
Show comments