ਅਮਰਾਵਤੀ, 23 ਅਕਤੂਬਰ
ਆਂਧਰਾ ਪ੍ਰਦੇਸ਼ ਦੇ ਵਿਜੈਵਾੜਾ ਵਿੱਚ ਅੱਜ ਤੜਕੇ ਪਟਾਕਿਆਂ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਂ ਦੋ ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਜਿਨ੍ਹਾਂ ਤਿੰਨ ਦੁਕਾਨਾਂ ਨੂੰ ਅੱਗ ਲੱਗੀ ਉਨ੍ਹਾਂ ਵਿੱਚੋਂ ਇੱਕ ਵਿੱਚ ਮਜ਼ਦੂਰ ਸੁੱਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਦੁਕਾਨਾਂ ਪੂਰੀ ਤਰ੍ਹਾਂ ਸੜ ਗਈਆਂ ਜਦਕਿ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਬਾਕੀ ਦੁਕਾਨਾਂ ਨੂੰ ਸੜਨ ਤੋਂ ਬਚਾਅ ਲਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।