ਅਮਰਾਵਤੀ, 11 ਮਾਰਚ
ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ’ਚ ਕਾਕੀਨੰਦਾ ਨੇੜੇ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਇੱਕ ਯੂਨਿਟ ’ਚ ਧਮਾਕੇ ਕਾਰਨ ਦੋ ਵਰਕਰਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖ਼ਮੀ ਹੋ ਗਏ। ਮਾਰੇ ਗਏ ਦੋਵੇਂ ਵਰਕਰ ਉਥੇ ਅਪਰੇਟਰ ਵਜੋਂ ਕੰਮ ਕਰਦੇ ਸਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਜ਼ਖ਼ਮੀਆਂ ’ਚ ਸ਼ਾਮਲ ਇੱਕ ਔਰਤ, ਜਿਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ, ਨੂੰ ਵਧੀਆ ਇਲਾਜ ਲਈ ਸਰਕਾਰੀ ਹਸਪਤਾਲ ਤੋਂ ਕਾਕੀਨੰਦਾ ਦੇ ਇੱਕ ਨਿੱਜੀ ਹਸਪਤਾਲ ’ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਧਮਾਕਾ ਬਾਅਦ ਦੁਪਹਿਰ ਲੱਗਪਗ ਸਵਾ ਤਿੰਨ ਵਜੇ ਹੋਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਏਪੀ