ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ : The Tribune India

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਛੇ ਦਿਨ ਮਗਰੋਂ ਨਹਿਰ ’ਚੋਂ ਮਿਲੀ ਲਾਸ਼; ਲੜਕੀ ਨੂੰ ਰਿਜ਼ੌਰਟ ਦੇ ਗਾਹਕਾਂ ਨਾਲ ਸਬੰਧ ਬਣਾਉਣ ਲਈ ਕੀਤਾ ਜਾ ਰਿਹਾ ਸੀ ਮਜਬੂਰ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਦੇਹਰਾਦੂਨ, 24 ਸਤੰਬਰ

ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਯਮਕੇਸ਼ਵਰ ਬਲਾਕ ਦੇ ਵਣਤੰਤਰ ਰਿਜ਼ੌਰਟ ’ਚ ਬਤੌਰ ਰਿਸੈਪਸ਼ਨਿਸਟ ਕੰਮ ਕਰਦੀ 19 ਸਾਲਾ ਲੜਕੀ ਅੰਕਿਤਾ ਭੰਡਾਰੀ ਦੀ ਲਾਸ਼ ਅੱਜ ਇੱਥੋਂ ਦੀ ਿਚਲਾ ਨਹਿਰ ’ਚੋਂ ਬਰਾਮਦ ਹੋਈ ਹੈ। ਇਹ ਲੜਕੀ ਛੇ ਦਿਨ ਪਹਿਲਾਂ ਰਿਜ਼ੌਰਟ ਵਿਚਲੇ ਆਪਣੇ ਕਮਰੇ ਤੋਂ ਲਾਪਤਾ ਹੋਈ ਸੀ। ਇਸ ਲੜਕੀ ਨੂੰ ਰਿਜ਼ੌਰਟ ਦੇ ਮਹਿਮਾਨਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ ਜਾ ਰਿਹਾ ਸੀ। ਇਸ ਮਾਮਲੇ ’ਚ ਪੁਲੀਸ ਨੇ ਇੱਕ ਭਾਜਪਾ ਆਗੂ ਦੇ ਪੁੱਤਰ ਤੇ ਰਿਜ਼ੌਰਟ ਦੇ ਮਾਲਕ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਕਿਹਾ ਕਿ ਇਹ ਜਾਣਕਾਰੀ ਲੜਕੀ ਦੇ ਇੱਕ ਦੋਸਤ ਨਾਲ ਉਸ ਦੀ ਸੋਸ਼ਲ ਮੀਡੀਆ ’ਤੇ ਹੋਈ ਚੈਟ ਤੋਂ ਮਿਲੀ ਹੈ। ਇਸ ਤੋਂ ਪਹਿਲਾਂ ਮ੍ਰਿਤਕਾ ਦੇ ਫੇਸਬੁੱਕ ’ਤੇ ਇੱਕ ਦੋਸਤ ਨੇ ਕਿਹਾ ਕਿ ਉਸ ਦੀ ਦੋਸਤ ਨੂੰ ਇਸ ਕਰਕੇ ਕਤਲ ਕੀਤਾ ਗਿਆ ਕਿਉਂਕਿ ਰਿਜ਼ੌਰਟ ਮਾਲਕ ਦੇ ਕਹਿਣ ’ਤੇ ਉਸ ਨੇ ਰਿਜ਼ੌਰਟ ਦੇ ਮਹਿਮਾਨਾਂ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ। ਇਸ ਰਿਜ਼ੌਰਟ ਦਾ ਮਾਲਕ ਪੁਲਕਿਤ ਆਰੀਆ ਹਰਿਦੁਆਰ ਤੋਂ ਭਾਜਪਾ ਆਗੂ ਵਿਨੋਦ ਆਰੀਆ ਦਾ ਪੁੱਤਰ ਹੈ। ਵਿਨੋਦ ਆਰੀਆ ਉੱਤਰਾਖੰਡ ਮਾਟੀ ਕਾਲਾ ਬੋਰਡ ਦਾ ਸਾਬਕਾ ਚੇਅਰਮੈਨ ਹੈ। ਲੜਕੀ ਦੇ ਮਾਪਿਆਂ ਨੇ ਲੰਘੇ ਸੋਮਵਾਰ ਨੂੰ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਲੜਕੀ ਦੇ ਦੋਸਤ ਨੇ ਦਾਅਵਾ ਕੀਤਾ ਕਿ ਰਿਜ਼ੌਰਟ ਮਾਲਕ ਪੁਲਕਿਤ ਤੇ ਉਸ ਦੇ ਦੋ ਹੋਰ ਮੁਲਾਜ਼ਮਾਂ ਨੇ ਲੜਕੀ ਦਾ ਕਤਲ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਪੁਲਕਿਤ ਆਰੀਆ ਅਤੇ ਉਸ ਦੇ ਮੈਨੇਜਰ ਸੌਰਭ ਭਾਸਕਰ ਤੇ ਸਹਾਇਕ ਮੈਨੇਜਰ ਅੰਕਿਤ ਗੁਪਤਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਪੁਲੀਸ ਜਦੋਂ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਲਿਜਾ ਰਹੀ ਸੀ ਤਾਂ ਗੁੱਸੇ ’ਚ ਆਏ ਲੋਕਾਂ ਨੇ ਪੁਲੀਸ ਦੀ ਕਾਰ ’ਤੇ ਹਮਲਾ ਕਰ ਦਿੱਤਾ। ਦੂਜੇ        ਪਾਸੇ ਸਥਾਨਕ ਅਥਾਰਿਟੀਆਂ ਨੇ     ਰਿਜ਼ੌਰਟ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਅਥਾਰਿਟੀ ਦਾ ਕਹਿਣਾ ਹੈ ਕਿ ਇਹ ਰਿਜ਼ੌਰਟ ਗ਼ੈਰਕਾਨੂੰਨੀ ਢੰਗ ਨਾਲ ਬਣਿਆ ਹੋਇਆ ਹੈ। 

ਇਸੇ ਦੌਰਾਨ ਗੁੱਸੇ ’ਚ ਆਏ ਲੋਕਾਂ ਨੇ ਪੁਲਕਿਤ ਆਰੀਆ ਦੀ ਇੱਕ ਫੈਕਟਰੀ ਨੂੰ ਵੀ ਅੱਗ ਲਾ ਦਿੱਤੀ। ਪੁਲੀਸ ਨੇ ਦੱਸਿਆ ਕਿ ਲੜਕੀ ਦੀ ਲਾਸ਼ ਪੋਸਟਮਾਰਟਮ ਲਈ ਰਿਸ਼ੀਕੇਸ਼ ਦੇ ਏਮਸ ’ਚ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਡੀਆਈਜੀ ਪੀ ਰੇਣੂਕਾ ਦੇਵੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਇਸੇ ਦੌਰਾਨ ਗੁੱਸੇ ’ਚ ਆਏ ਸਥਾਨਕ ਲੋਕਾਂ ਨੇ ਯਮਕੇਸ਼ਵਰ ਤੋਂ ਭਾਜਪਾ ਵਿਧਾਇਕ ਰੇਣੂ ਬਿਸ਼ਟ       ਦੀ ਕਾਰ ’ਤੇ ਪਥਰਾਅ ਕੀਤਾ। ਲੋਕਾਂ ਨੇ ਦੋਸ਼ ਲਾਇਆ ਕਿ ਵਿਧਾਇਕਾ ਨੇ       ਇਸ ਘਟਨਾ ’ਤੇ ਦੇਰੀ ਨਾਲ ਪ੍ਰਤੀਕਿਰਿਆ ਦਿੱਤੀ। ਇਸ ਹਮਲੇ ’ਚ ਵਿਧਾਇਕਾ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ ਪਰ ਪੁਲੀਸ ਉਨ੍ਹਾਂ ਨੂੰ ਸੁਰੱਖਿਅਤ ਕੱਢ ਕੇ ਲੈ ਗਈ। -ਪੀਟੀਆਈ

ਅੰਕਿਤਾ ਭੰਡਾਰੀ ਦੇ ਕਤਲ ਦੀ ਘਟਨਾ ਮਗਰੋਂ ਰੋਹ ’ਚ ਆਏ ਲੋਕਾਂ ਵੱਲੋਂ ਸ਼ਨਿਚਰਵਾਰ ਨੂੰ ਰਿਸ਼ੀਕੇਸ਼ ’ਚ ਭਾਜਪਾ ਆਗੂ ਰੇਣੂ ਬਿਸ਼ਟ ਦੀ ਭੰਨੀ ਗਈ ਕਾਰ। -ਫੋਟੋ: ਏਐੱਨਆਈ

ਉੱਤਰਾਖੰਡ ਤੇ ਯੂਪੀ ਦੀਆਂ ਘਟਨਾਵਾਂ ਨੇ ਦੇਸ਼ ਨੂੰ ਹਿਲਾਇਆ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੇ ਉੱਤਰਾਖੰਡ ਦੇ ਪੌੜੀ ’ਚ ਵਾਪਰੀਆਂ ਘਟਨਾਵਾਂ ’ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਤਾਂ ਹੀ ਤਰੱਕੀ ਕਰੇਗਾ ਜਦੋਂ ਮਹਿਲਾਵਾਂ ਸੁਰੱਖਿਅਤ ਹੋਣਗੀਆਂ। ਉਨ੍ਹਾਂ ਟਵੀਟ ਕੀਤਾ, ‘ਮੋਰਾਦਾਬਾਦ ਤੇ ਉੱਤਰਾਖੰਡ ’ਚ ਲੜਕੀਆਂ ਨਾਲ ਜੋ ਘਟਨਾਵਾਂ ਵਾਪਰੀਆਂ ਹਨ, ਉਸ ਨਾਲ ਹਰ ਕੋਈ ਹਿੱਲ ਗਿਆ ਹੈ।’ ਉਨ੍ਹਾਂ ਕਿਹਾ, ‘ਭਾਰਤ ਜੋੜੋ ਯਾਤਰਾ ਦੌਰਾਨ ਮੈਂ ਕਈ ਹੁਨਰਮੰਦ ਲੜਕੀਆਂ ਤੇ ਔਰਤਾਂ ਨੂੰ ਮਿਲਿਆ। ਇੱਕ ਗੱਲ ਸਪੱਸ਼ਟ ਹੈ ਕਿ ਸਾਡਾ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਦੇਸ਼ ਦੀਆਂ ਔਰਤਾਂ ਸੁਰੱਖਿਆ ਹੋਣਗੀਆਂ।’ ਦੂਜੇ ਪਾਸੇ ਉੱਤਰਾਖੰਡ ਕਾਂਗਰਸ ਨੇ ਰੋਸ ਮੁਜ਼ਾਹਰਾ ਕਰਦਿਆਂ ਕਿਹਾ ਕਿ ਸੂਬੇ ’ਚ ਮਹਿਲਾਵਾਂ ਸੁਰੱਖਿਅਤ ਨਹੀਂ ਹਨ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕਰਨ ਮਹਿਰਾ ਨੇ ਕਿਹਾ ਕਿ ਇਹ ਲੜਕੀ 18 ਸਤੰਬਰ ਨੂੰ ਲਾਪਤਾ ਹੋਈ ਤੇ ਕੇਸ ਚਾਰ ਦਿਨ ਬਾਅਦ ਦਰਜ ਕੀਤਾ ਗਿਆ। ਇਸ ਤੋਂ ਸਾਬਤ ਹੁੰਦਾ ਹੈ ਕਿ ਸੂਬਾ ਸਰਕਾਰ ਕਾਰਵਾਈ ਕਰਨ ਲਈ ਗੰਭੀਰ ਨਹੀਂ ਹੈ। -ਪੀਟੀਆਈ 

ਸੱਤਾ ਭਾਜਪਾ ਆਗੂਆਂ ਦੇ ਸਿਰ ਚੜ੍ਹੀ: ‘ਆਪ’

ਨਵੀਂ ਦਿੱਲੀ: ਉੱਤਰਾਖੰਡ ’ਚ 19 ਸਾਲਾ ਲੜਕੀ ਦੇ ਕਤਲ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਘਟਨਾ ਇਸ ਕਾਰਨ ਵਾਪਰੀ ਹੈ ਕਿਉਂਕਿ ਸੱਤਾ ਦੀ ਤਾਕਤ ਭਾਜਪਾ ਆਗੂਆਂ ਦੇ ਸਿਰ ਨੂੰ ਚੜ੍ਹ ਗਈ ਹੈ। ਇਸ ਘਟਨਾ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ’ਚ ‘ਆਪ’ ਦੇ ਮੁੱਖ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ, ‘ਭਾਜਪਾ ਨੂੰ ਤਾਕਤ ਦਾ ਨਸ਼ਾ ਏਨਾ ਹੋ ਗਿਆ ਹੈ ਕਿ ਇਸ ਦਾ ਛੋਟੇ ਤੋਂ ਛੋਟੇ ਆਗੂ ਵੀ ਇਹ ਸੋਚਦਾ ਹੈ ਕਿ ਉਹ ਦੇਸ਼ ’ਤੇ ਰਾਜ ਕਰਦਾ ਹੈ ਅਤੇ ਉਸ ਨੂੰ ਕੋਈ ਰੋਕ ਨਹੀਂ ਸਕਦਾ। ਤਾਕਤ ਇਨ੍ਹਾਂ ਦੇ ਸਿਰਾਂ ਨੂੰ ਚੜ੍ਹ ਗਈ ਹੈ। ਇਸ ਦਾ ਇਹੀ ਕਾਰਨ ਹੈ।’ -ਪੀਟੀਆਈ

ਭਾਜਪਾ ਆਗੂ ਤੇ ਉਸ ਦਾ ਭਰਾ ਪਾਰਟੀ ’ਚੋਂ ਕੱਢੇ

ਦੇਹਰਾਦੂਨ: ਭਾਰਤੀ ਜਨਤਾ ਪਾਰਟੀ ਦੇ ਮੀਡੀਆ ਇੰਚਾਰਜ ਮਨਵੀਰ ਚੌਹਾਨ ਨੇ ਦੱਸਿਆ ਕਿ ਇੱਕ ਰਿਜ਼ੌਰਟ ਦੀ ਮਹਿਲਾ ਰਿਸੈਪਸ਼ਨਿਸਟ ਦੀ ਹੱਤਿਆ ਦੇ ਮਾਮਲੇ ’ਚ ਪੁਲਕਿਤ ਆਰੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿਤਾ ਤੇ ਭਾਜਪਾ ਆਗੂ ਵਿਨੋਦ ਆਰੀਆ ਨੂੰ ਅੱਜ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਮੁਲਜ਼ਮ ਦੇ ਭਰਾ ਅੰਕਿਤ ਨੂੰ ਵੀ ਪਾਰਟੀ ’ਚੋਂ ਕੱਢ ਦਿੱਤਾ ਹੈ ਤੇ ਉਸ ਨੂੰ ਉੱਤਰਾਖੰਡ ਓਬੀਸੀ  ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਹੈ। ਇਹ ਕਾਰਵਾਈ ਭਾਜਪਾ ਦੇ ਸੂਬਾ ਪ੍ਰਧਾਨ ਮਹੇਂਦਰ ਭੱਟ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All