ਪੁਣੇ: ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ਸ਼ੀਲ ਕਿਸਾਨਾਂ ਦੀ ਹਮਾਇਤ ’ਚ ਨਿੱਤਰਦਿਆਂ ਅੱਜ ਇਥੇ ਆਪਣੇ ਪਿੰਡ ਰਾਲੇਗਨ ਸਿੱਧੀ ਵਿੱਚ ਇਕ ਦਿਨਾ ਭੁੱਖ ਹੜਤਾਲ ’ਤੇ ਬੈਠੇ। ਹਜ਼ਾਰੇ ਨੇ ਕਿਹਾ ਕਿ ਕਿਸਾਨ ਅੰਦੋਲਨ ਦੇਸ਼ ਭਰ ਵਿੱਚ ਫੈਲਣਾ ਚਾਹੀਦਾ ਹੈ ਤਾਂ ਕਿ ਸਰਕਾਰ ਨੂੰ ਕਿਸਾਨ ਹਿੱਤਾਂ ਵਿੱਚ ਕਦਮ ਪੁੱਟਣ ਲਈ ਮਜਬੂਰ ਕੀਤਾ ਜਾ ਸਕੇ। ਹਜ਼ਾਰੇ ਨੇ ਕਿਸਾਨ ਅੰਦੋਲਨ ਦੇ ਸ਼ਾਂਤੀਪੂਰਨ ਢੰਗ ਨਾਲ ਚੱਲਣ ਦੀ ਸ਼ਲਾਘਾ ਕੀਤੀ। -ਪੀਟੀਆਈ